Homeਪੰਜਾਬਈ.ਡੀ. ਨੇ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ...

ਈ.ਡੀ. ਨੇ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ‘ਚ ਅੱਜ ਉੱਤਰ ਪ੍ਰਦੇਸ਼ ਤੇ ਹਰਿਆਣਾ ‘ਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

ਲਖਨਊ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੁਡਸ ਐਂਡ ਸਰਵਿ ਸਿਜ਼ ਟੈਕਸ (ਜੀ.ਐਸ.ਟੀ.) ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਅੱਜ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਜਾਅਲੀ ਇਨਪੁਟ ਟੈਕਸ ਕ੍ਰੈਡਿਟ ਦਾ ਗਲਤ ਲਾਭ ਲੈਣ ਦੇ ਮਾਮਲੇ ‘ਚ ਹਰਿਆਣਾ ਦੇ ਫਰੀਦਾਬਾਦ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਅਤੇ ਗਾਜ਼ੀਆਬਾਦ ‘ਚ 9 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਜਾਂਚ ਜੰਬੂਦੀਪ ਐਕਸਪੋਰਟ ਐਂਡ ਇੰਪੋਰਟ ਨਾਂ ਦੀ ਕੰਪਨੀ ਨਾਲ ਸਬੰਧਤ ਹੈ।

ਦੋਸ਼ ਹੈ ਕਿ ਕੰਪਨੀ ਨੇ ਮਾਲ ਦੀ ਅਸਲ ਢੋਆ-ਢੁਆਈ ਤੋਂ ਬਿਨਾਂ ਜਾਅਲੀ ਚਲਾਨ ਅਤੇ ਈ-ਵੇਅ ਬਿੱਲਾਂ ਰਾਹੀਂ ਇਨਪੁਟ ਟੈਕਸ ਕ੍ਰੈਡਿਟ ਬਣਾਇਆ ਅਤੇ ਪਾਸ ਕੀਤਾ। ਈ.ਡੀ ਦੀ ਇਸ ਕਾਰਵਾਈ ‘ਤੇ ਟਿੱਪਣੀ ਲਈ ਕੰਪਨੀ ਨਾਲ ਸੰਪਰਕ ਨਹੀਂ ਹੋ ਸਕਿਆ। ਈ.ਡੀ ਦਾ ਦੋਸ਼ ਹੈ ਕਿ ਕੰਪਨੀ ਨੇ ਕਈ ਫਰਜ਼ੀ/ਗੈਰ-ਮੌਜੂਦ ਸੰਸਥਾਵਾਂ ਰਾਹੀਂ ਵੱਖ-ਵੱਖ ਪੱਧਰਾਂ ‘ਤੇ ਫੰਡਾਂ ਦਾ ਲੈਣ-ਦੇਣ ਕੀਤਾ ਅਤੇ ਨਕਦੀ ਕਢਵਾਈ। ਜੀ.ਐਸ.ਟੀ. ਅਧਿਕਾਰੀਆਂ ਨੇ 9.63 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਲੈਣ ਦਾ ਪਤਾ ਲਗਾਇਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਮਾਲੀਏ ਦਾ ਨੁਕਸਾਨ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਛਾਪੇਮਾਰੀ ਦਾ ਉਦੇਸ਼ ਅਪਰਾਧ ਦੀ ਕਮਾਈ ਦਾ ਪਤਾ ਲਗਾਉਣਾ, ਹੋਰ ਲਾਭਪਾਤਰੀਆਂ ਦੀ ਪਛਾਣ ਕਰਨਾ ਅਤੇ ਕਥਿਤ ਫਰਜ਼ੀ ਆਈ.ਟੀ.ਸੀ. ਨੈਟਵਰਕ ਨਾਲ ਸਬੰਧਤ ਦਸਤਾਵੇਜ਼ੀ ਅਤੇ ਡਿਜੀਟਲ ਸਬੂਤ ਇਕੱਠੇ ਕਰਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments