ਜਲੰਧਰ : ਜਿਮਖਾਨਾ ਕਲੱਬ ਚੋਣਾਂ ‘ਚ ਵੱਡਾ ਸਿਆਸੀ ਬਦਲਾਅ ਸਾਹਮਣੇ ਆਇਆ ਹੈ। ਪ੍ਰੋਗਰੈਸਿਵ ਗਰੁੱਪ ਤੋਂ ਸੰਯੁਕਤ ਸਕੱਤਰ ਦੇ ਅਹੁਦੇ ਲਈ ਉਮੀਦਵਾਰ ਅਨੂ ਮਾਟਾ ਨੇ ਗੰਭੀਰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਨਾਮਜ਼ਦਗੀ ਵਾਪਸ ਲੈ ਲਈ।
ਅਨੂ ਮਾਟਾ ਵੱਲੋਂ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਹਰਪ੍ਰੀਤ ਸਿੰਘ ਗੋਲਡੀ ਨੂੰ ਜਲੰਧਰ ਜਿਮਖਾਨਾ ਕਲੱਬ ਦਾ ਸੰਯੁਕਤ ਸਕੱਤਰ ਵਜੋਂ ਬਿਨਾਂ ਮੁਕਾਬਲਾ ਚੁਣਿਆ ਗਿਆ। ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਸੰਯੁਕਤ ਸਕੱਤਰ ਦੇ ਅਹੁਦੇ ਲਈ ਮੁਕਾਬਲਾ ਖ਼ਤਮ ਹੋ ਗਿਆ ਅਤੇ ਹਰਪ੍ਰੀਤ ਸਿੰਘ ਗੋਲਡੀ ਦੀ ਚੋਣ ਲਈ ਰਸਤਾ ਸਾਫ਼ ਹੋ ਗਿਆ।











