Homeਪੰਜਾਬਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਗੋਇੰਦਵਾਲ ਸਾਹਿਬ ਵਿਖੇ ਮੁੱਖ ਮਹਿਮਾਨ ਵਜੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਗੋਇੰਦਵਾਲ ਸਾਹਿਬ ਵਿਖੇ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਅੰਮ੍ਰਿਤਸਰ: ਭਲਕੇ , 26 ਅਗਸਤ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ‘ਮੁੱਖ ਮੰਤਰੀ ਮਾਵਾਂ-ਧਿਆਨ ਸਤਿਕਾਰ ਯੋਜਨਾ’ ਤਹਿਤ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਨੇ ਸਮਾਗਮ ਵਾਲੀ ਥਾਂ ‘ਤੇ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਭੂਗੋਲਿਕ ਸੰਦਰਭ

ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਸਟੇਜ, ਟੈਂਟ, ਸਜਾਵਟ, ਸਾਊਂਡ, ਵੱਖ-ਵੱਖ ਬਲਾਕਾਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਬੈਰੀਕੇਡਿੰਗ, ਟਰੈਫ਼ਿਕ ਪ੍ਰਬੰਧ ਅਤੇ ਪਾਰਕਿੰਗ ਆਦਿ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੂਹ ਵਿਭਾਗਾਂ ਨੂੰ ਤਾਲਮੇਲ ਅਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ.ਅਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐਸ.ਡੀ.ਐਮ ਤਰਨਤਾਰਨ ਡਾ: ਕਰਨਵੀਰ ਸਿੰਘ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐਸ.ਡੀ.ਐਮ ਪੱਟੀ ਅਮਨਦੀਪ ਸਿੰਘ, ਐਸ.ਡੀ.ਐਮ ਭਿੱਖੀਵਿੰਡ ਜਗਦੀਪ ਸਿੰਘ, ਐਸ.ਪੀ. ਡਾ.ਰਿਪੁਤਮਨ ਸਿੰਘ, ਡੀ.ਐਸ.ਪੀ ਜਸਪਾਲ ਸਿੰਘ, ਡੀ.ਐਸ.ਪੀ.ਹਰਿੰਦਰ ਸਿੰਘ, ਸੀ.ਡੀ.ਐਮ.ਸੁਰਜੀਤ ਸਿੰਘ, ਸੀ.ਡੀ.ਐਮ. ਸੁਰਜੀਤ ਸਿੰਘ ਜ਼ਿਲ੍ਹਾ ਅਧਿਕਾਰੀ ਡਾ. ਧਵਨ, ਡੀ.ਐਫ.ਐਸ.ਸੀ ਹਰਵੀਨ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments