Homeਪੰਜਾਬਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕਾਰੋਬਾਰੀ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ

ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕਾਰੋਬਾਰੀ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ

ਗੁਰਦਾਸਪੁਰ: ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਰੰਗੜ ਨੰਗਲ ‘ਚ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਇਕ ਏਜੰਟ ਦੇ ਘਰ ‘ਤੇ ਪੈਟਰੋਲ ਬੰਬ ਸੁੱਟਣ ਅਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਮੇਂ ਘਰ ਦਾ ਮਾਲਕ ਗੁਰਜੀਤ ਸਿੰਘ ਆਪਣੇ ਬੱਚਿਆਂ ਨਾਲ ਵਿਦੇਸ਼ ਗਿਆ ਹੋਇਆ ਸੀ।

ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਰੰਗੜ ਨੰਗਲ ਦਲਾਲ ਦਾ ਕਾਰੋਬਾਰ ਕਰਦਾ ਹੈ। ਘਰ ‘ਚ ਕੰਮ ਕਰਨ ਵਾਲੇ ਵਿਅਕਤੀ ਅਨੁਸਾਰ ਰਾਤ ਕਰੀਬ 1 ਵਜੇ ਬਟਾਲਾ-ਜਲੰਧਰ ਰੋਡ ‘ਤੇ ਅਚਾਨਕ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਵੀ ਸੁਣਾਈ ਦਿੱਤੀ। ਸੂਚਨਾ ਮਿਲਣ ’ਤੇ ਥਾਣਾ ਰੰਗੜ ਨੰਗਲ ਦੀ ਪੁਲਿਸ ਮੌਕੇ ’ਤੇ ਪੁੱਜੀ। ਮੁੱਢਲੀ ਜਾਣਕਾਰੀ ਅਨੁਸਾਰ ਮਹਿਤਾ ਵਾਲੇ ਪਾਸਿਓਂ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਕੋਠੀ ’ਤੇ ਪੈਟਰੋਲ ਬੰਬ ਸੁੱਟਿਆ ਅਤੇ ਦੋ ਗੋਲੀਆਂ ਚਲਾਉਣ ਮਗਰੋਂ ਮਹਿਤਾ ਵੱਲ ਫ਼ਰਾਰ ਹੋ ਗਏ।

ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਵੀ ਸ਼ਾਮ ਸਮੇਂ ਅੰਮੋ ਨੰਗਲ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਰਿਆਨੇ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ ਸਨ। ਇਹ ਗੱਲ ਸਾਹਮਣੇ ਆ ਰਹੀ ਹੈ ਕਿ ਪੁਲਿਸ ਨੂੰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਸਫਲਤਾ ਨਹੀਂ ਮਿਲੀ ਹੈ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਇਲਾਕੇ ਦੇ ਲੋਕਾਂ ਵਿੱਚ ਸੁਰੱਖਿਆ ਚਿੰਤਾਵਾਂ ਵਧ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments