Homeਪੰਜਾਬਪੰਜਾਬ 'ਚ ਭਾਜਪਾ-ਅਕਾਲੀ ਗਠਜੋੜ ਅੰਤਿਮ ਪੜਾਅ ਵੱਲ, ਸੀਟਾਂ ਬਾਰੇ ਗੱਲਬਾਤ ਜਾਰੀ

ਪੰਜਾਬ ‘ਚ ਭਾਜਪਾ-ਅਕਾਲੀ ਗਠਜੋੜ ਅੰਤਿਮ ਪੜਾਅ ਵੱਲ, ਸੀਟਾਂ ਬਾਰੇ ਗੱਲਬਾਤ ਜਾਰੀ

ਲੁਧਿਆਣਾ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਗਠਜੋੜ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਦੋਵੇਂ ਪਾਰਟੀਆਂ ਵਿਚਕਾਰ ਸੀਟਾਂ ਦੀ ਵੰਡ ਅਤੇ ਚੋਣੀ ਰਣਨੀਤੀ ਨੂੰ ਲੈ ਕੇ ਗੱਲਬਾਤ ਅੱਗੇ ਵਧ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗਠਜੋੜ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਆਖਰੀ ਪੜਾਅ ਵਿੱਚ ਪਹੁੰਚ ਚੁੱਕੀ ਹੈ।
ਏਐਨਆਈ ਦੀ ਰਿਪੋਰਟ ਮੁਤਾਬਕ, ਦੋਵੇਂ ਪਾਰਟੀਆਂ ਦੇ ਆਗੂਆਂ ਵਿਚਕਾਰ ਗਠਜੋੜ ਨੂੰ ਲੈ ਕੇ ਵਿਚਾਰ-ਵਟਾਂਦਰਾ ਜਾਰੀ ਹੈ। ਇਸ ਵਾਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਭਾਜਪਾ ਗਠਜੋੜ ਵਿੱਚ ਵੱਡੇ ਜਾਂ ਸੀਨੀਅਰ ਭਾਈਵਾਲ ਦੀ ਭੂਮਿਕਾ ਨਿਭਾ ਸਕਦੀ ਹੈ। ਸੀਟਾਂ ਦੀ ਵੰਡ ਨੂੰ ਲੈ ਕੇ ਦੋਵੇਂ ਪੱਖ ਆਪੋ-ਆਪਣੇ ਸਿਆਸੀ ਪ੍ਰਭਾਵ ਵਾਲੇ ਖੇਤਰਾਂ ਨੂੰ ਧਿਆਨ ਵਿੱਚ ਰੱਖ ਕੇ ਫਾਰਮੂਲਾ ਤਿਆਰ ਕਰ ਰਹੇ ਹਨ।
ਸੂਤਰਾਂ ਮੁਤਾਬਕ ਅਕਾਲੀ ਦਲ ਵੱਲੋਂ ਕੁਝ ਪੇਂਡੂ ਵਿਧਾਨ ਸਭਾ ਸੀਟਾਂ ‘ਤੇ ਆਪਣਾ ਦਾਅਵਾ ਘਟਾਉਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਇਸ ਦੇ ਬਦਲੇ ਭਾਜਪਾ ਨੂੰ ਉਨ੍ਹਾਂ ਖੇਤਰਾਂ ਵਿੱਚ ਵਧੇਰੇ ਸੀਟਾਂ ਮਿਲ ਸਕਦੀਆਂ ਹਨ, ਜਿੱਥੇ ਪਾਰਟੀ ਆਪਣਾ ਸੰਗਠਨ ਮਜ਼ਬੂਤ ਕਰਨ ਦਾ ਦਾਅਵਾ ਕਰ ਰਹੀ ਹੈ। ਹਾਲਾਂਕਿ ਸੀਟਾਂ ਦੀ ਅੰਤਿਮ ਗਿਣਤੀ ਅਤੇ ਵੰਡ ਬਾਰੇ ਦੋਵਾਂ ਪਾਰਟੀਆਂ ਵੱਲੋਂ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
ਇਸੇ ਦੌਰਾਨ ਭਾਜਪਾ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਬੀ.ਐਲ. ਸੰਤੋਸ਼ ਲੁਧਿਆਣਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ। ਉਨ੍ਹਾਂ ਦੀ ਪੰਜਾਬ ਫੇਰੀ ਨੂੰ ਵੀ ਸੂਬੇ ਵਿੱਚ ਪਾਰਟੀ ਦੀਆਂ ਚੋਣੀ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments