Homeਸੰਸਾਰਇਸਲਾਮਾਬਾਦ ਦੇ ਸਰਕਾਰੀ ਹਸਪਤਾਲ ’ਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 15 ਨਵਜੰਮੇ...

ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ’ਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 15 ਨਵਜੰਮੇ ਬੱਚਿਆਂ ਦੀ ਹੋਈ ਮੌਤ

ਇਸਲਾਮਾਬਾਦ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਬੁੱਧਵਾਰ ਨੂੰ ਇੱਕ ਸਰਕਾਰੀ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 15 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਸਥਾਨਕ ਜਾਣਕਾਰੀ ਦੇ ਅਨੁਸਾਰ, ਅੱਗ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS) ਦੇ ਗਾਇਨੀਕੋਲੋਜੀ ਵਾਰਡ ਦੀ ਨਰਸਰੀ ਵਿੱਚ ਲੱਗੀ।

ਜਾਣਕਾਰੀ ਦੇ ਅਨੁਸਾਰ, ਘਟਨਾ ਦੇ ਸਮੇਂ ਨਰਸਰੀ ਵਿੱਚ 15 ਨਵਜੰਮੇ ਬੱਚੇ ਦਾਖਲ ਸਨ। ਇਨ੍ਹਾਂ ਵਿੱਚੋਂ ਸਿਰਫ਼ ਇੱਕ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕਿਆ, ਜਦੋਂ ਕਿ 15 ਹੋਰਾਂ ਦੀ ਮੌਤ ਹੋ ਗਈ। ਬਚਾਅ ਅਧਿਕਾਰੀਆਂ ਦੇ ਅਨੁਸਾਰ, ਹਸਪਤਾਲ ਦੀ ਨਰਸਰੀ ਦੇ ਅੰਦਰ ਏਅਰ ਕੰਡੀਸ਼ਨਰ ਕੰਪ੍ਰੈਸਰ ਫਟਣ ਤੋਂ ਬਾਅਦ ਅੱਗ ਲੱਗੀ। ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਨਾਲ ਵਾਰਡ ਧੂੰਏਂ ਨਾਲ ਭਰ ਗਿਆ। ਹਾਲਾਂਕਿ, ਮੌਤਾਂ ਦੀ ਗਿਣਤੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਅੱਗ ਹਸਪਤਾਲ ਦੇ ਐਮ.ਸੀ.ਐਚ. ਵਾਰਡ ਦੀ ਤੀਜੀ ਮੰਜ਼ਿਲ ‘ਤੇ ਲੱਗੀ। ਜ਼ਿਲ੍ਹਾ ਪ੍ਰਸ਼ਾਸਨ ਦੇ ਅਨੁਸਾਰ, ਹਾਦਸੇ ਵਿੱਚ 14 ਬੱਚਿਆਂ ਦੀਆਂ ਲਾਸ਼ਾਂ ਪੂਰੀ ਤਰ੍ਹਾਂ ਝੁਲਸ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਇਸ ਦੌਰਾਨ, ਪਿਮਸ ਦੀ ਬੁਲਾਰਨ ਡਾ. ਅਨੀਜ਼ਾ ਜਲੀਲ ਨੇ ਦੱਸਿਆ ਕਿ ਜਿਸ ਵਾਰਡ ਵਿੱਚ ਅੱਗ ਲੱਗੀ, ਉੱਥੇ 15 ਬੱਚੇ ਸਨ। ਉਨ੍ਹਾਂ ਨੇ ਕਿਹਾ, “ਕੁਝ ਬੱਚਿਆਂ ਨੂੰ ਰਾਤ ਨੂੰ ਛੁੱਟੀ ਦੇ ਦਿੱਤੀ ਗਈ ਹੋ ਸਕਦੀ ਹੈ, ਇਸ ਲਈ ਇਸ ਸਮੇਂ ਮੌਤਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲਗਾਇਆ ਜਾ ਸਕਦਾ।” ਉਨ੍ਹਾਂ ਨੇ ਅੱਗੇ ਕਿਹਾ ਕਿ ਅੱਗ ਸਵੇਰੇ ਲਗਭਗ 7 ਵਜੇ ਲੱਗੀ ਸੀ।

ਛੇ ਫਾਇਰ ਇੰਜਣ ਅਤੇ ਚਾਰ ਐਂਬੂਲੈਂਸ ਮੌਕੇ ‘ਤੇ ਪਹੁੰਚਿਆ

ਬਚਾਅ ਕਾਰਜ ਲਈ ਛੇ ਫਾਇਰ ਇੰਜਣ ਅਤੇ ਚਾਰ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਸਨ। ਫਾਇਰਫਾਈਟਰਜ਼ ਨੇ ਅੱਗ ‘ਤੇ ਕਾਬੂ ਪਾ ਲਿਆ, ਜਿਸ ਤੋਂ ਬਾਅਦ ਮੌਕੇ ‘ਤੇ ਕੂਲਿੰਗ ਆਪ੍ਰੇਸ਼ਨ ਕੀਤਾ ਗਿਆ, ਤਾਂ ਜੋ ਦੁਬਾਰਾ ਅੱਗ ਲੱਗਣ ਦੀ ਸੰਭਾਵਨਾ ਨੂੰ ਖਤਮ ਕੀਤਾ ਜਾ ਸਕੇ।

ਇਸ ਘਟਨਾ ਤੋਂ ਬਾਅਦ ਹਸਪਤਾਲ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਨਵਜੰਮੇ ਬੱਚਿਆਂ ਦੀਆਂ ਮੌਤਾਂ ਨੇ ਹਸਪਤਾਲ ਵਿੱਚ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।  ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੇ ਕਾਰਨਾਂ ਅਤੇ ਲਾਪਰਵਾਹੀ ਦੀ ਜਾਂਚ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ।

ਪ੍ਰਸ਼ਾਸਨ ਅਨੁਸਾਰ ਕਮੇਟੀ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਏਗੀ ਅਤੇ ਇਹ ਵੀ ਜਾਂਚ ਕਰੇਗੀ ਕਿ ਇਹ ਘਟਨਾ ਕਿਹੜੇ ਹਾਲਾਤਾਂ ਵਿੱਚ ਵਾਪਰੀ ਅਤੇ ਕੀ ਹਸਪਤਾਲ ਦੇ ਸੁਰੱਖਿਆ ਪ੍ਰਬੰਧ ਵਿੱਚ ਕੋਈ ਕਮੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments