Homeਦੇਸ਼ਤੇਲੰਗਾਨਾ ਦੇ ਸੂਰਿਆਪੇਟ ਜ਼ਿਲ੍ਹੇ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਲੋਕਾਂ ਦੀ...

ਤੇਲੰਗਾਨਾ ਦੇ ਸੂਰਿਆਪੇਟ ਜ਼ਿਲ੍ਹੇ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਲੋਕਾਂ ਦੀ ਹੋਈ ਮੌਤ

ਤੇਲੰਗਾਨਾ : ਤੇਲੰਗਾਨਾ ਦੇ ਸੂਰਿਆਪੇਟ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿੱਥੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਸੜਕ ਕਿਨਾਰੇ ਖੜ੍ਹੇ ਕੰਟੇਨਰ ਡੀ.ਸੀ.ਐਮ. ਵਿੱਚ ਜਾ ਵੱਜੀ। ਇਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਜਦਕਿ 11 ਹੋਰ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਇਸ ਘਟਨਾ ’ਤੇ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈਡੀ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸਾਰੇ ਜ਼ਖਮੀਆਂ ਨੂੰ ਸਭ ਤੋਂ ਵਧੀਆ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦੀ ਸਿਹਤ ਸਥਿਤੀ ‘ਤੇ ਨਿਰੰਤਰ ਨਜ਼ਰ ਰੱਖਣ ਲਈ ਵੀ ਕਿਹਾ।

ਹੈਦਰਾਬਾਦ ਤੋਂ ਆਂਧਰਾ ਪ੍ਰਦੇਸ਼ ਜਾ ਰਹੀ ਸੀ ਬੱਸ

ਇਹ ਹਾਦਸਾ ਕੋਡਾਡ ਡਿਵੀਜ਼ਨ ਦੇ ਦੋਰਾਕੁੰਟਾ ਨੇੜੇ ਵਾਪਰਿਆ। ਜਾਣਕਾਰੀ ਦੇ ਅਨੁਸਾਰ, ਇੱਕ ਨਿੱਜੀ ਯਾਤਰਾ ਬੱਸ ਹੈਦਰਾਬਾਦ ਤੋਂ ਆਂਧਰਾ ਪ੍ਰਦੇਸ਼ ਦੇ ਏਲੂਰੂ ਜਾ ਰਹੀ ਸੀ, ਇਸ ਦੌਰਾਨ ਰਸਤੇ ਵਿੱਚ ਇਹ ਦਰਦਨਾਕ ਸੜਕ ਹਾਦਸਾ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਕਈ ਯਾਤਰੀ ਬੱਸ ਦੇ ਅੰਦਰ ਫਸ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚੀਆਂ। ਜਿਸ ਤੋਂ ਬਾਅਦ ਬਚਾਅ ਕਾਰਜ ਚਲਾਇਆ ਗਿਆ ਅਤੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ।

ਚਾਰ ਜ਼ਖਮੀਆਂ ਦੀ ਹਾਲਤ ਨਾਜ਼ੁਕ

ਇਸ ਹਾਦਸੇ ਵਿੱਚ ਪੰਜ ਔਰਤਾਂ ਅਤੇ ਇੱਕ ਪੁਰਸ਼ ਦੀ ਮੌਤ ਹੋ ਗਈ। ਹਾਸਦੇ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬੱਸ ਇੱਕ ਖੜ੍ਹੇ ਕੰਟੇਨਰ ਨਾਲ ਟਕਰਾ ਗਈ ਸੀ। ਹਾਲਾਂਕਿ, ਹਾਦਸੇ ਦੇ ਹਾਲਾਤ ਅਤੇ ਸਹੀ ਕਾਰਨਾਂ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments