Homeਪੰਜਾਬਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਖ਼ਿਲਾਫ਼ ਸ਼ਿਕਾਇਤ ਦਰਜ

ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਖ਼ਿਲਾਫ਼ ਸ਼ਿਕਾਇਤ ਦਰਜ

ਲੁਧਿਆਣਾ: ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ । ਪੋਸਟ ਵਿੱਚ ਕਥਿਤ ਤੌਰ ‘ਤੇ ਹਿੰਦੂ ਧਰਮ, ਦੇਵੀ-ਦੇਵਤਿਆਂ ਅਤੇ ਧਾਰਮਿਕ ਤੀਰਥ ਸਥਾਨਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸਨਾਤਨ ਸੇਵਾ ਸਮਿਤੀ ਪੰਜਾਬ ਦੇ ਨੁਮਾਇੰਦੇ ਵਰੁਣ ਮਹਿਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਗਾਂਧੀ ਖ਼ਿਲਾਫ਼ ਇੱਕ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ।

ਸ਼ਿਕਾਇਤਕਰਤਾ ਅਨੁਸਾਰ ਡਾ. ਧਰਮਵੀਰ ਗਾਂਧੀ ਵੱਲੋਂ ਆਪਣੇ ਫੇਸਬੁੱਕ ਖਾਤੇ ‘ਤੇ ਹਿੰਦੂ ਧਰਮ, ਧਾਰਮਿਕ ਯਾਤਰਾਵਾਂ ਅਤੇ ਭਗਵਾਨ ਸ਼ਿਵ ਤੇ ਭਗਵਾਨ ਸ਼੍ਰੀ ਰਾਮ ਦੇ ਨਾਮ ਸਬੰਧੀ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਪੋਸਟਾਂ ਨਾਲ ਹਿੰਦੂ/ਸਨਾਤਨ ਧਰਮ ਵਿੱਚ ਆਸਥਾ ਰੱਖਣ ਵਾਲੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਇਸ ਨਾਲ ਸਮਾਜ ਵਿੱਚ ਤਣਾਅ ਅਤੇ ਆਪਸੀ ਵਿਰੋਧ ਦੀ ਸਥਿਤੀ ਪੈਦਾ ਹੋ ਸਕਦੀ ਹੈ। ਸ਼ਿਕਾਇਤ ਦੇ ਨਾਲ ਸਬੰਧਤ ਫੇਸਬੁੱਕ ਪੋਸਟਾਂ ਅਤੇ ਟਿੱਪਣੀਆਂ ਦੇ ਸਕ੍ਰੀਨਸ਼ਾਟ ਵੀ ਸਬੂਤ ਵਜੋਂ ਪੁਲਿਸ ਨੂੰ ਨੱਥੀ ਕਰਕੇ ਭੇਜੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments