ਮੋਹਾਲੀ : ਰਾਜ ਚੋਣ ਕਮਿਸ਼ਨ ਪੰਜਾਬ (State Election Commission Punjab) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਨਾ ਕੋਈ ਇਤਰਾਜ਼ ਸਰਟੀਫਿਕੇਟ (ਐਨ.ਓ.ਸੀ.) ਅਤੇ ਨਾ ਬਕਾਇਆ (ਐਨ.ਡੀ.ਸੀ.) ਸਰਟੀਫਿਕੇਟ ਜਾਰੀ ਕਰਨ ਲਈ 2 ਅਤੇ 3 ਅਕਤੂਬਰ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹੇ ਦੇ ਬੀ.ਡੀ.ਪੀ.ਓ. ਦਫ਼ਤਰ ਖੁੱਲ੍ਹੇ ਰੱਖੇ ਜਾਣਗੇ।
ਉਪਰੋਕਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਫ਼ਤਰਾਂ ਵਿੱਚ ਜਾ ਕੇ ਉਕਤ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ।