ਚੰਡੀਗੜ੍ਹ : ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬਾਕਮਾਲ ਕੰਮ ਕਰਨ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕਰਨ ਲਈ ਪੂਰਾ ਜ਼ੋਰ ਲਗਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਸ਼ੁਤਰਾਣਾ ਵਿਖੇ 500 ਤੋਂ ਵੱਧ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ । ਉਨ੍ਹਾਂ ਜ਼ਿਲ੍ਹਾ ਵਾਰ ਖੇਡ ਮੈਦਾਨਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 500 ਹੋਰ ਖੇਡ ਮੈਦਾਨ ਤਿਆਰ ਕਰ ਲੋਕ ਅਰਪਣ ਕੀਤੇ ਜਾਣਗੇ ।











