Homeਹਰਿਆਣਾਸਾਬਕਾ ਅਗਨੀਵੀਰਾਂ ਲਈ ਰਾਖਵੇਂ ਅਹੁਦਿਆਂ ਦੀ ਪਛਾਣ ਦਾ ਕੰਮ ਸ਼ੁਰੂ

ਸਾਬਕਾ ਅਗਨੀਵੀਰਾਂ ਲਈ ਰਾਖਵੇਂ ਅਹੁਦਿਆਂ ਦੀ ਪਛਾਣ ਦਾ ਕੰਮ ਸ਼ੁਰੂ

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਰਾਜ ਦੇ ਸਾਬਕਾ ਅਗਨੀਵੀਰਾਂ ਨੂੰ ਸਿੱਧੀ ਭਰਤੀ ਵਿੱਚ ਦਿੱਤੇ ਗਏ ਹਾਰੀਜ਼ੋਂਟਲ ਰਾਖਵੇਂਕਰਨ ਦਾ ਲਾਭ ਦੇਣ ਦੀ ਦਿਸ਼ਾ ਵਿੱਚ ਕਦਮ ਵਧਾਉਂਦਿਆਂ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਖਾਲੀ ਅਹੁਦਿਆਂ ਦੀ ਪਛਾਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਪੱਤਰ ਵਿੱਚ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗ ਮੁਖੀਆਂ, ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਬੋਰਡਾਂ ਤੇ ਨਿਗਮਾਂ ਦੇ ਪ੍ਰਬੰਧ ਨਿਰਦੇਸ਼ਕਾਂ, ਮੁੱਖ ਪ੍ਰਸ਼ਾਸਕਾਂ ਅਤੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਕਾਰਵਾਈ ਰਾਜ ਸਰਕਾਰ ਵੱਲੋਂ 18 ਅਗਸਤ, 2026 ਨੂੰ ਜਾਰੀ ਹਦਾਇਤਾਂ ਤਹਿਤ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਹਰਿਆਣਾ ਦੇ ਮੂਲ ਨਿਵਾਸੀ ਸਾਬਕਾ ਅਗਨੀਵੀਰਾਂ ਨੂੰ ਸਿੱਧੀ ਭਰਤੀ ਵਿੱਚ ਹੌਰੀਜੌਂਟਲ ਰਾਖਵੇਂਕਰਨ ਦਾ ਲਾਭ ਦੇਣ ਦਾ ਪ੍ਰਾਵਾਧਾਨ ਕੀਤਾ ਗਿਆ ਹੈ।

ਜਾਰੀ ਪੱਤਰ ਅਨੁਸਾਰ, ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਉਪਲਬਧ ਖਾਲੀ ਅਹੁਦਿਆਂ ਦਾ ਪਤਾ ਲਗਾਉਣ ਦਾ ਫ਼ੈਸਲਾ ਕੀਤਾ ਹੈ, ਤਾਂ ਜੋ ਹਰਿਆਣਾ ਲੋਕ ਸੇਵਾ ਕਮਿਸ਼ਨ (HPSC) ਅਤੇ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (HSSC) ਰਾਹੀਂ ਸਾਬਕਾ ਅਗਨੀਵੀਰਾਂ ਦੀ ਭਰਤੀ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।

ਸਾਰੇ ਸਬੰਧਤ ਵਿਭਾਗਾਂ ਤੋਂ ਅਹੁਦੇਵਾਰ ਅਤੇ ਸ਼੍ਰੇਣੀਵਾਰ ਖਾਲੀ ਅਹੁਦਿਆਂ ਦੀ ਜਾਣਕਾਰੀ ਮੰਗੀ ਗਈ ਹੈ। ਇਸ ਵਿੱਚ ਸਾਬਕਾ ਅਗਨੀਵੀਰਾਂ ਲਈ ਰਾਖਵੇਂ ਅਹੁਦਿਆਂ ਦੇ ਨਾਮ, ਉਨ੍ਹਾਂ ‘ਤੇ ਲਾਗੂ ਰਾਖਵੇਂਕਰਨ ਦੀ ਪ੍ਰਤੀਸ਼ਤਤਾ ਅਤੇ ਸਾਬਕਾ ਅਗਨੀਵੀਰਾਂ ਲਈ ਉਪਲਬਧ ਸੰਭਾਵਿਤ ਖਾਲੀ ਅਹੁਦਿਆਂ ਦੀ ਗਿਣਤੀ ਦਾ ਵੇਰਵਾ ਦੇਣਾ ਹੋਵੇਗਾ।

ਵਿਭਾਗਾਂ ਨੂੰ ਗ਼ੈਰ-ਰਾਖਵੇਂ, ਹੋਰ ਅਨੁਸੂਚਿਤ ਜਾਤੀ (OSC), ਵਾਂਝੇ ਅਨੁਸੂਚਿਤ ਜਾਤੀ (DSC), ਪੱਛੜੀ ਸ਼੍ਰੇਣੀ-ਏ (BC-A), ਪੱਛੜੀ ਸ਼੍ਰੇਣੀ-ਬੀ (BC-B) ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਤਹਿਤ ਸਾਬਕਾ ਅਗਨੀਵੀਰਾਂ ਲਈ ਉਪਲਬਧ ਖਾਲੀ ਅਹੁਦਿਆਂ ਦੀ ਜਾਣਕਾਰੀ ਵੀ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਨਿਰਧਾਰਤ ਪ੍ਰੋਫ਼ਾਰਮਾ ਵਿੱਚ ਮਹੀਨਾਵਾਰ ਸਾਬਕਾ ਅਗਨੀਵੀਰ ਭਰਤੀ ਦੀ ਸਥਿਤੀ ਦੀ ਜਾਣਕਾਰੀ ਵੀ ਮੰਗੀ ਗਈ ਹੈ, ਤਾਂ ਜੋ ਸਰਕਾਰ ਨੂੰ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਵਿੱਚ ਸਾਬਕਾ ਅਗਨੀਵੀਰਾਂ ਲਈ ਉਪਲਬਧ ਮੌਕਿਆਂ ਦੀ ਸਮੁੱਚੀ ਸਥਿਤੀ ਦਾ ਅੰਦਾਜ਼ਾ ਲੱਗ ਸਕੇ।

ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਅਧੀਨ ਆਉਣ ਵਾਲੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਉਪਲਬਧ ਖਾਲੀ ਅਹੁਦਿਆਂ ਦਾ ਵਿਸਥਾਰ ਵੇਰਵਾ ਤਿਆਰ ਕਰਕੇ ਪਹਿਲ ਦੇ ਆਧਾਰ ‘ਤੇ ਸਰਕਾਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments