Homeਪੰਜਾਬਪੰਚਾਇਤੀ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ 15 ਅਕਤੂਬਰ ਤੱਕ ਸਾਰੇ ਪੁਲਿਸ ਅਧਿਕਾਰੀਆਂ...

ਪੰਚਾਇਤੀ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ 15 ਅਕਤੂਬਰ ਤੱਕ ਸਾਰੇ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ

ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ 15 ਅਕਤੂਬਰ ਤੱਕ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਵੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲੀਸ ਵਿੱਚ 80 ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮ ਹਨ।

ਇਸ ਸਮੇਂ ਸੂਬੇ ਵਿੱਚ 13937 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣਾ ਵੀ ਸਰਕਾਰ ਲਈ ਚੁਣੌਤੀ ਹੈ। ਉਂਜ ਸਰਕਾਰ ਨੇ ਆਪਣੇ ਪੱਧਰ ’ਤੇ ਉਪਰਾਲੇ ਕੀਤੇ ਹਨ ਕਿ ਪਿੰਡਾਂ ਵਿੱਚ ਮਾਹੌਲ ਖ਼ਰਾਬ ਨਾ ਹੋਵੇ। ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਨਾ ਕਰਵਾਉਣ ਦਾ ਪ੍ਰਸਤਾਵ ਵਿਧਾਨ ਸਭਾ ‘ਚ ਪਾਸ ਕਰਕੇ ਲਾਗੂ ਕਰ ਦਿੱਤਾ ਗਿਆ ਹੈ।

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਵੀ ਸ਼ੁਰੂ ਕੀਤਾ ਗਿਆ ਹੈ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments