Homeਸੰਸਾਰਨੌਜ਼ਵਾਨ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਆ ਰਿਹਾ ਸੀ ਪੰਜਾਬ, ਹੋਈ ਮੌਤ

ਨੌਜ਼ਵਾਨ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਆ ਰਿਹਾ ਸੀ ਪੰਜਾਬ, ਹੋਈ ਮੌਤ

ਕਪੂਰਥਲਾ : ਜ਼ਿਲ੍ਹੇ ‘ਚੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕਪੂਰਥਲਾ ਦੇ ਇਕ ਨੌਜ਼ਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਵਾਪਸ ਪੰਜਾਬ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਮ੍ਰਿਤਕ ਦੀ ਉਮਰ 32 ਸਾਲ ਸੀ ਅਤੇ ਉਸ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਉਹ ਕਪੂਰਥਲਾ ਦੇ ਪਿੰਡ ਕੂਕਾ ਤਲਵੰਡੀ ਦਾ ਰਹਿਣ ਵਾਲਾ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਦੇ ਚਾਚੇ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦਾ ਸੀ। ਉਸ ਦੇ ਚਾਚੇ ਨੇ ਦੱਸਿਆ ਕਿ ਗੁਰਜੀਤ ਕੁਝ ਦਿਨਾਂ ਬਾਅਦ ਵਾਪਸ ਆਉਣ ਵਾਲਾ ਸੀ, ਕਿਉਂਕਿ ਉਸ ਦਾ 18 ਅਕਤੂਬਰ ਨੂੰ ਵਿਆਹ ਹੋਣਾ ਸੀ।

ਚਾਚੇ ਨੇ ਦੱਸਿਆ ਕਿ ਉਹ ਆਪਣਾ ਸਾਮਾਨ ਪੈਕ ਕਰ ਰਿਹਾ ਸੀ ਅਤੇ ਕੱਲ੍ਹ ਪੰਜਾਬ ਦੀ ਫਲਾਈਟ ਵਿੱਚ ਚੜ੍ਹਨ ਦੀ ਤਿਆਰੀ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਗੁਰਜੀਤ ਫਲਾਈਟ ਫੜਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ, ਜਿੱਥੇ ਉਸ ਨੂੰ ਦਿਲ ਦਾ ਦੌਰਾ ਪਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਚਾਚਾ ਹਰਜਿੰਦਰ ਨੇ ਦੱਸਿਆ ਕਿ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਹੁਣ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments