ਸ਼ੰਘਾਈ ਸਹਿਯੋਗ ਸੰਗਠਨ ਦਾ 26ਵਾਂ ਸੰਮੇਲਨ ਅੱਜ ਤੋਂ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿੱਚ ਸ਼ੁਰੂ ਹੋ ਰਿਹਾ ਹੈ। ਦੋ ਦਿਨ ਚੱਲਣ ਵਾਲੇ ਇਸ ਸੰਮੇਲਨ ਦੀ ਮੇਜ਼ਬਾਨੀ ਕਿਰਗਿਸਤਾਨ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਮੇਲਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ। ਭਾਰਤ ਸਮੇਤ SCO ਦੇ 10 ਮੈਂਬਰ ਦੇਸ਼ਾਂ ਦੇ ਆਗੂ ਇਸ ਬੈਠਕ ਵਿੱਚ ਸ਼ਾਮਲ ਹੋ ਰਹੇ ਹਨ।
ਸੰਮੇਲਨ ਦਾ ਮੁੱਖ ਕੇਂਦਰ ਖੇਤਰੀ ਸੁਰੱਖਿਆ, ਟਿਕਾਊ ਵਿਕਾਸ, ਸ਼ਾਂਤੀ ਅਤੇ ਆਪਸੀ ਸਹਿਯੋਗ ਰਹੇਗਾ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ‘ਤੇ ਵੀ ਸਾਰਿਆਂ ਦੀ ਨਜ਼ਰ ਰਹੇਗੀ।
ਅੰਤਰਰਾਸ਼ਟਰੀ ਮੰਚ ‘ਤੇ ਭਾਰਤ ਦੀ ਕੂਟਨੀਤਕ ਭੂਮਿਕਾ ਦੇ ਲਿਹਾਜ਼ ਨਾਲ ਇਹ ਸੰਮੇਲਨ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।











