Homeਪੰਜਾਬਜ਼ੀਰਕਪੁਰ 'ਚ 35 ਸਾਲਾ ਔਰਤ ਦੀ ਖੂਨ ਨਾਲ ਲੱਥਪਥ ਮਿਲੀ ਲਾਸ਼

ਜ਼ੀਰਕਪੁਰ ‘ਚ 35 ਸਾਲਾ ਔਰਤ ਦੀ ਖੂਨ ਨਾਲ ਲੱਥਪਥ ਮਿਲੀ ਲਾਸ਼

ਜ਼ੀਰਕਪੁਰ: ਜ਼ੀਰਕਪੁਰ ਦੇ ਬਿਸ਼ਨਪੁਰਾ ਇਲਾਕੇ ਵਿੱਚ ਪੈਂਦੀ ਦਸਮੇਸ਼ ਨਗਰ ਕਲੋਨੀ ਵਿੱਚੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਇੱਕ ਘਰ ਵਿੱਚੋਂ 35 ਸਾਲਾ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਕ ਔਰਤ ‘ਤੇ ਤੇਜ਼ਧਾਰ ਹਥਿਆਰ ਅਤੇ ਚਾਕੂ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਟੀਮ ਨੇ ਮੌਕੇ ਤੋਂ ਲੋੜੀਂਦੇ ਸਬੂਤ ਇਕੱਠੇ ਕੀਤੇ। ਪੁਲਿਸ ਵੱਲੋਂ ਘਰ ਅਤੇ ਆਸਪਾਸ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਪੂਨਮ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਆਪਣੇ ਪਹਿਲੇ ਪਤੀ ਨਾਲ ਪਿਛਲੇ ਕਈ ਸਾਲਾਂ ਤੋਂ ਝਗੜਾ ਚੱਲ ਰਿਹਾ ਸੀ। ਇਸ ਰੰਜਿਸ਼ ਕਾਰਨ ਪੁਲਿਸ ਨੂੰ ਸ਼ੱਕ ਹੈ ਕਿ ਔਰਤ ਦਾ ਕਤਲ ਉਸ ਦੇ ਪਤੀ ਨੇ ਕੀਤਾ ਹੋ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਉਸ ਦੀ ਭਾਲ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਨਾਲ ਹੀ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਫਿਲਹਾਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਕਤਲ ਦੇ ਕਾਰਨ, ਜੁਰਮ ਵਿੱਚ ਵਰਤੇ ਗਏ ਹਥਿਆਰ ਅਤੇ ਫਰਾਰ ਮੁਲਜ਼ਮ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments