Homeਦੇਸ਼ਸਮਾਜ ਸੇਵੀ ਅੰਨਾ ਹਜ਼ਾਰੇ ਦੀ ਸਿਹਤ ਨੂੰ ਲੈ ਕੇ ਨਵਾਂ ਅਪਡੇਟ ਜਾਰੀ

ਸਮਾਜ ਸੇਵੀ ਅੰਨਾ ਹਜ਼ਾਰੇ ਦੀ ਸਿਹਤ ਨੂੰ ਲੈ ਕੇ ਨਵਾਂ ਅਪਡੇਟ ਜਾਰੀ

ਮੁੰਬਈ: ਕਿਡਨੀ ਇਨਫੈਕਸ਼ਨ ਕਾਰਨ ਮੁੰਬਈ ਦੇ ਇਕ ਹਸਪਤਾਲ ‘ਚ ਦਾਖਲ ਸਮਾਜ ਸੇਵੀ ਅੰਨਾ ਹਜ਼ਾਰੇ ਦੀ ਹਾਲਤ ‘ਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਦੋ ਦਿਨ ਹੋਰ ਡਾਕਟਰੀ ਨਿਗਰਾਨੀ ‘ਚ ਰੱਖਿਆ ਜਾਵੇਗਾ। ਇਹ ਜਾਣਕਾਰੀ ਉਨ੍ਹਾਂ ਦੇ ਕਰੀਬੀ ਸਾਥੀ ਨੇ ਦਿੱਤੀ। ਹਜ਼ਾਰੇ (89) ਨੂੰ ਸੋਮਵਾਰ ਰਾਤ ਨੂੰ ਦੱਖਣੀ ਮੁੰਬਈ ਦੇ ਬਾਂਬੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਉਨ੍ਹਾਂ ਦੇ ਖੂਨ ਦੀ ਜਾਂਚ ਦੀਆਂ ਰਿਪੋਰਟਾਂ ਵਿੱਚ ਗੁਰਦੇ ਦੀ ਲਾਗ ਹੋਣ ਦੇ ਸੰਕੇਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੇ ਕਰੀਬੀ ਨੇ ਦੱਸਿਆ ਕਿ ਹਜ਼ਾਰੇ ਨੂੰ ਗੁਰਦੇ ਦੀ ਲਾਗ ਦੇ ਇਲਾਜ ਲਈ ਮੁੰਬਈ ਲਿਆਂਦਾ ਗਿਆ ਸੀ। ਉਨ੍ਹਾਂ ਦੀ ਹਾਲਤ ‘ਚ ਸੁਧਾਰ ਹੋ ਰਿਹਾ ਹੈ ਪਰ ਉਹ ਹਾਲੇੇ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹਨ। ਡਾਕਟਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਦੋ ਦਿਨ ਹੋਰ ਹਸਪਤਾਲ ਵਿੱਚ ਰਹਿਣਾ ਪਵੇਗਾ।

ਉਨ੍ਹਾਂ ਕਿਹਾ ਕਿ ਹਜ਼ਾਰੇ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਦੌਰਾਨ ਹੋਰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸਹਿਯੋਗੀ ਮੁਤਾਬਕ ਹਜ਼ਾਰੇ ਡਾਕਟਰ ਦੀ ਸਲਾਹ ਅਨੁਸਾਰ ਨਿਯਮਿਤ ਰੂਪ ਨਾਲ ਭੋਜਨ ਕਰ ਰਹੇ ਹਨ। ਬੀਤੇ ਦਿਨ ਉਨ੍ਹਾਂ ਦੇ ਸਾਥੀਆਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੂੰ ਦੋ ਦਿਨ ਹੋਰ ਨਿਗਰਾਨੀ ਲਈ ਬੰਬੇ ਹਸਪਤਾਲ ਵਿੱਚ ਭਰਤੀ ਰੱਖਿਆ ਜਾਵੇਗਾ। ਹੁਣ ਉਨ੍ਹਾਂ ਦੇ ਹਸਪਤਾਲ ਵਿੱਚ ਰਹਿਣ ਦੀ ਮਿਆਦ ਪੂਰੀ ਤਰ੍ਹਾਂ ਠੀਕ ਹੋਣ ਤੱਕ ਵਧਾ ਦਿੱਤੀ ਗਈ ਹੈ।

ਮੰਗਲਵਾਰ ਨੂੰ ਕੰਸਲਟੈਂਟ ਫਿਜ਼ੀਸ਼ੀਅਨ ਡਾਕਟਰ ਗੌਤਮ ਭੰਸਾਲੀ ਨੇ ਕਿਹਾ ਸੀ ਕਿ ਹਜ਼ਾਰੇ ਦੀ ਹਾਲਤ ਸਥਿਰ ਹੈ ਅਤੇ ਉਹ ਹੌਲੀ-ਹੌਲੀ ਠੀਕ ਹੋ ਰਹੇ ਹਨ। ਆਪਣੇ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨਾਂ ਲਈ ਜਾਣੇ ਜਾਂਦੇ ਹਜ਼ਾਰੇ ਨੂੰ ਅਹਿਿਲਆਨਗਰ ਜ਼ਿਲੇ ਦੇ ਉਨ੍ਹਾਂ ਦੇ ਜੱਦੀ ਪਿੰਡ ਰਾਲੇਗਣ ਸਿੱਧੀ ਤੋਂ ਮੁੰਬਈ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਥਾਨਕ ਮੈਡੀਕਲ ਸੈਂਟਰ ਵਿੱਚ ਇਲਾਜ ਕੀਤਾ ਗਿਆ ਸੀ।

ਹਜ਼ਾਰੇ ਨੂੰ ਪਿਛਲੇ ਹਫ਼ਤੇ ਅਹਿਲਿਆਨਗਰ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਇਆ। ਹਾਲਾਂਕਿ ਕਿਡਨੀ ‘ਚ ਇਨਫੈਕਸ਼ਨ ਹੋਣ ਦਾ ਪਤਾ ਲੱਗਣ ‘ਤੇ ਉਨ੍ਹਾਂ ਨੂੰ ਇਲਾਜ ਲਈ ਮੁੰਬਈ ਲਿਆਂਦਾ ਗਿਆ ਸੀ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੰਗਲਵਾਰ ਸ਼ਾਮ ਨੂੰ ਮੁੰਬਈ ਦੇ ਹਸਪਤਾਲ ‘ਚ ਹਜ਼ਾਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ।

ਫੌਜ ਵਿੱਚ ਨੌਕਰੀ ਕਰਨ ਤੋਂ ਬਾਅਦ ਸਮਾਜ ਸੇਵੀ ਬਣੇ ਹਜ਼ਾਰੇ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੇ ਪੇਂਡੂ ਵਿਕਾਸ ਨੂੰ ਉਤਸ਼ਾਹਿਤ ਕਰਨ, ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਾਲਾਂ ਦੌਰਾਨ ਕਈ ਅੰਦੋਲਨਾਂ ਦੀ ਅਗਵਾਈ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments