ਮੋਹਾਲੀ : ਮੋਹਾਲੀ ਦੇ ਸੋਹਾਣਾ ਥਾਣਾ ਅਧੀਨ ਪੈਂਦੇ ਇਲਾਕੇ ‘ਚੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ ਏ.ਐਸ.ਆਈ. ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਏ.ਐਸ.ਆਈ. ਦੀ ਪਛਾਣ ਓਮਕਾਰ ਸਿੰਘ ਵਜੋਂ ਹੋਈ ਹੈ। ਉਸ ਨੂੰ 6 ਗੋਲੀਆਂ ਲੱਗੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਉਹ ਸਾਬਕਾ ਆਈ.ਪੀ.ਐਸ. ਅਧਿਕਾਰੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ। ਫਿਲਹਾਲ ਮੁਹਾਲੀ ਪੁਲਿਸ ਇਸ ਮੌਤ ਬਾਰੇ ਸਪਸ਼ਟ ਤੌਰ ’ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਿਸ ਨੇ ਥਾਣਾ ਸਦਰ ਦੀ ਲਾਸ਼ ਨੂੰ ਸਿਵਲ ਹਸਪਤਾਲ ਲਿਆਂਦਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।











