Homeਦੇਸ਼ਕੇਰਲ ’ਚ ਭਿਆਨਕ ਹਾਦਸਾ, 8 ਵਿਦਿਆਰਥੀਆਂ ਦੀ ਮੌਤ..

ਕੇਰਲ ’ਚ ਭਿਆਨਕ ਹਾਦਸਾ, 8 ਵਿਦਿਆਰਥੀਆਂ ਦੀ ਮੌਤ..

ਕੇਰਲ: ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਸੜਕ ਕਿਨਾਰੇ ਖੜ੍ਹੀ ਲਾਰੀ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਸਵਾਰ 8 ਲੋਕਾਂ ਦੀ ਮੌਤ ਹੋ ਗਈ।

ਪੁਲਿਸ ਮੁਤਾਬਕ ਇਹ ਹਾਦਸਾ ਰਾਤ ਕਰੀਬ 11:40 ਵਜੇ ਕੈਪਾਮੰਗਲਮ ਦੇ ਪਨੰਬਿਕੁੰਨੂ ਇਲਾਕੇ ਵਿੱਚ NH-66 ’ਤੇ ਵਾਪਰਿਆ। ਮਰਨ ਵਾਲੇ ਸਾਰੇ ਲੋਕ ਗੁਆਂਢੀ ਸੂਬੇ ਤਾਮਿਲਨਾਡੂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਮੁੱਢਲੀ ਜਾਣਕਾਰੀ ਮੁਤਾਬਕ ਉਹ ਵਿਦਿਆਰਥੀ ਸਨ।

ਦੱਸਿਆ ਜਾ ਰਿਹਾ ਹੈ ਕਿ ਉਹ ਗੁਰੂਵਾਯੂਰ ਤੋਂ ਕੋਡੁੰਗਲੂਰ ਵੱਲ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਕਾਰ ਸੜਕ ’ਤੇ ਖੜ੍ਹੀ ਲਾਰੀ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਗੱਡੀ ਨੂੰ ਕੱਟਣਾ ਪਿਆ। ਹਾਲਾਂਕਿ ਉਦੋਂ ਤੱਕ ਸਾਰੇ 8 ਲੋਕਾਂ ਦੀ ਮੌਤ ਹੋ ਚੁੱਕੀ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਤ੍ਰਿਸ਼ੂਰ ਮੈਡੀਕਲ ਕਾਲਜ ਦੀ ਮੋਰਚਰੀ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ।

ਅਜੇ ਤੱਕ ਪੁਲਿਸ ਨੇ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਰਿਪੋਰਟਾਂ ਮੁਤਾਬਕ ਮ੍ਰਿਤਕ ਵਿਦਿਆਰਥੀ ਤਾਮਿਲਨਾਡੂ ਦੇ ਡਿੰਡੀਗੁਲ ਸਥਿਤ PSNA ਇੰਜੀਨੀਅਰਿੰਗ ਕਾਲਜ ਨਾਲ ਸਬੰਧਤ ਹੋ ਸਕਦੇ ਹਨ। ਪੁਲਿਸ ਨੇ ਕਿਹਾ ਹੈ ਕਿ ਜਾਂਚ ਤੋਂ ਬਾਅਦ ਹਾਦਸੇ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments