ਸੰਗਤ ਮੰਡੀ : ਜੰਮੂ-ਕਸ਼ਮੀਰ ਦੇ ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਬਠਿੰਡਾ ਦੇ ਪਿੰਡ ਜੰਗੀਰਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ (22) ਪੁੱਤਰ ਜਗਜੀਤ ਸਿੰਘ ਕੁਝ ਸਮਾਂ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਦਾ ਨਵੰਬਰ ‘ਚ ਵਿਆਹ ਹੋਇਆ ਸੀ। ਘਰ ਵਿਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਨੇ ਖਲਬਲੀ ਮਚਾ ਦਿੱਤੀ। ਗੁਰਦੀਪ ਦੇ ਪਿਤਾ ਜਗਜੀਤ ਸਿੰਘ ਦੀ ਵੀ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ। ਬਜ਼ੁਰਗ ਮਾਂ ਘਰ ਵਿਚ ਇਕੱਲੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਲੇਹ-ਲਦਾਖ ਦੇ ਉੱਚੇ ਪਹਾੜੀ ਇਲਾਕੇ ਵਿੱਚ ਕੰਮ ਕਰਦਾ ਸੀ, ਜਿੱਥੇ ਉਹ ਬਿਮਾਰ ਹੋ ਗਿਆ ਅਤੇ ਇਲਾਜ ਦੌਰਾਨ ਉਸ ਨੇ ਸ਼ਹਾਦਤ ਦਾ ਜਾਮ ਪੀਤਾ। ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਪਹੁੰਚੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।