Homeਪੰਜਾਬਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ SGPC ਵੱਲੋਂ ਸਮਾਗਮ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ SGPC ਵੱਲੋਂ ਸਮਾਗਮ

ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਭੈਣ ਅਤੇ ਮੁੱਖ ਗਵਾਹ ਭਾਈ ਕੁਲਦੀਪ ਸਿੰਘ ਬਚੜਾ ਦੀ ਧਰਮ ਪਤਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ। ਉਨ੍ਹਾਂ ਕਿਹਾ ਕਿ ਭਾਗਾਂ ਵਾਲਿਆਂ ਨੂੰ ਹੀ ਸ਼ਹਾਦਤ ਦਾ ਜਾਮ ਮਿਲਦਾ ਹੈ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਪੰਜਾਬ ਦੀ ਧਰਤੀ ‘ਤੇ ਹੋਏ ਅਨਿਆਂ ਅਤੇ ਲਾਵਾਰਸ ਕਰਾਰ ਦੇ ਕੇ ਸਾੜੀਆਂ ਗਈਆਂ ਦੇਹਾਂ ਨਾਲ ਜੁੜੀ ਸੱਚਾਈ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਅਹਿਮ ਭੂਮਿਕਾ ਨਿਭਾਈ।

ਜਥੇਦਾਰ ਗੜਗੱਜ ਨੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਕੀਤੀਆਂ ਜਾਂਦੀਆਂ ਧੱਕੇਸ਼ਾਹੀਆਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਜ਼ੁਲਮ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਅਜਿਹੇ ਕੰਮਾਂ ਦਾ ਲੇਖਾ-ਜੋਖਾ ਇੱਥੇ ਵੀ ਅਤੇ ਅੱਗੇ ਵੀ ਦੇਣਾ ਪੈਂਦਾ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਹਰੀਕੇ ਪੱਤਣ ਵਿਖੇ ਸ਼ਹੀਦੀ ਯਾਦਗਾਰ ਬਣਾਉਣ ਲਈ ਜ਼ਮੀਨ ਦੀ ਪਛਾਣ ਕਰਨ ਦਾ ਕੰਮ ਜਾਰੀ ਹੈ।

ਇਸ ਤੋਂ ਇਲਾਵਾ 1982 ਤੋਂ 1995 ਤੱਕ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਅਤੇ ਹੋਰ ਲੋਕਾਂ ਸਬੰਧੀ ਜਾਣਕਾਰੀ ਇਕੱਠੀ ਕਰਕੇ ਯਾਦਗਾਰੀ ਰਿਕਾਰਡ ਤਿਆਰ ਕਰਨ ਦੀ ਗੱਲ ਵੀ ਉਨ੍ਹਾਂ ਵੱਲੋਂ ਕਹੀ ਗਈ। ਸਮਾਗਮ ਦੇ ਅੰਤ ਵਿੱਚ ਜਥੇਦਾਰ ਗੜਗੱਜ ਨੇ ਸਮਾਗਮ ਵਿੱਚ ਪਹੁੰਚੀ ਸਮੂਹ ਸੰਗਤ ਅਤੇ SGPC ਪ੍ਰਬੰਧਕਾਂ ਦਾ ਧੰਨਵਾਦ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments