Homeਪੰਜਾਬਲੁਧਿਆਣਾ ਦੇ ਵਕੀਲਾਂ ਨੇ ਭਲਕੇ 'ਨੋ ਵਰਕ ਡੇ' ਦਾ ਕੀਤਾ ਐਲਾਨ

ਲੁਧਿਆਣਾ ਦੇ ਵਕੀਲਾਂ ਨੇ ਭਲਕੇ ‘ਨੋ ਵਰਕ ਡੇ’ ਦਾ ਕੀਤਾ ਐਲਾਨ

ਲੁਧਿਆਣਾ : ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਦੀ ਕਾਰਜਕਾਰਣੀ ਦੀ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਯੂ.ਟੀ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਅਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਸੂਬਾ ਪੱਧਰੀ ਸੱਦੇ ’ਤੇ ਵਿਚਾਰ ਕੀਤਾ ਗਿਆ। ਉਕਤ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਸਕੱਤਰ ਹਿਮਾਂਸ਼ੂ ਵਾਲੀਆ ਨੇ ਦੱਸਿਆ ਕਿ ਮੀਟਿੰਗ ਵਿੱਚ ਸੋਮਵਾਰ, ਭਲਕੇ , 7 ਸਤੰਬਰ 2026 ਨੂੰ ‘ਨੋ ਵਰਕ ਡੇ’ ਮਨਾਉਣ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ।

ਇਹ ਸੱਦਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਦੇ ਮੈਂਬਰ ਐਡਵੋਕੇਟ ਅਮਨਿੰਦਰ ਸਿੰਘ ਮਾਨ ਦੇ ਖ਼ਿਲਾਫ਼ ਐਸ.ਸੀ/ਐਸ.ਟੀ ਐਕਟ ਤਹਿਤ ਐਫ.ਆਈ.ਆਰ. ਨੰਬਰ 19 ਦਰਜ ਕੀਤੇ ਜਾਣ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਨੇ ਉਕਤ ਮਾਮਲੇ ਵਿੱਚ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਅਮਨਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਨਾਲ ਏਕਜੁੱਟਤਾ ਪ੍ਰਗਟ ਕੀਤੀ ਹੈ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 7 ਸਤੰਬਰ ਨੂੰ ਲੁਧਿਆਣਾ ਦੇ ਵਕੀਲ ਨਿਆਂਇਕ ਕੰਮ ਤੋਂ ਦੂਰ ਰਹਿਣਗੇ ਅਤੇ ਸੂਬਾ ਪੱਧਰੀ ਸੱਦੇ ਦੇ ਸਮਰਥਨ ਵਿੱਚ ‘ਨੋ ਵਰਕ ਡੇ’ ਮਨਾਇਆ ਜਾਵੇਗਾ। ਬਾਰ ਐਸੋਸੀਏਸ਼ਨ ਨੇ ਸਾਰੇ ਮੈਂਬਰਾਂ ਨੂੰ ਇਸ ਫੈਸਲੇ ਵਿੱਚ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਇਸ ਸਬੰਧ ਵਿੱਚ ਮਾਨਯੋਗ ਅਦਾਲਤਾਂ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਭਲਕੇ , 7 ਸਤੰਬਰ ਨੂੰ ਅਧਿਵਕਤਾਵਾਂ ਦੀ ਗੈਰਹਾਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ ਮੈਂਬਰਾਂ ਨੂੰ ਉਚਿਤ ਸਹਿਯੋਗ ਪ੍ਰਦਾਨ ਕੀਤਾ ਜਾਵੇ। ਬਾਰ ਐਸੋਸੀਏਸ਼ਨ ਨੇ ਏਕਜੁੱਟਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿ “ਬਾਰ ਦੀ ਏਕਤਾ ਹੀ ਬਾਰ ਦੀ ਤਾਕਤ ਹੈ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments