Homeਪੰਜਾਬਮਾਨਸਾ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਮੀਟਿੰਗ..

ਮਾਨਸਾ ‘ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਮੀਟਿੰਗ..

ਮਾਨਸਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਾਨਸਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਧਿਕਾਰੀਆਂ, ਸਿਵਲ ਪ੍ਰਸ਼ਾਸਨ ਅਤੇ ਬਲਾਕ ਪੱਧਰ ’ਤੇ ਤਾਇਨਾਤ ਵਲੰਟੀਅਰਾਂ ਨੇ ਹਿੱਸਾ ਲਿਆ। ਮਾਨਸਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕ ਵੀ ਮੀਟਿੰਗ ਵਿੱਚ ਮੌਜੂਦ ਰਹੇ।

ਨਸ਼ਿਆਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੀ ਗੱਲ

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਰਕਾਰ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸਰਕਾਰੀ ਪੱਧਰ ’ਤੇ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਖ਼ਤਮ ਕਰਨ ਦੀ ਲੋੜ ਹੈ। ਇਸ ਲਈ ਪੁਲਿਸ, ਪ੍ਰਸ਼ਾਸਨ ਅਤੇ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।

ਦਵਾਈਆਂ ਦੀ ਗਲਤ ਵਰਤੋਂ ’ਤੇ ਵੀ ਚਰਚਾ

ਮੀਟਿੰਗ ਵਿੱਚ ਹਸਪਤਾਲਾਂ ਅਤੇ ਮੈਡੀਕਲ ਸਟੋਰਾਂ ਤੋਂ ਮਿਲਣ ਵਾਲੀਆਂ ਕੁਝ ਦਵਾਈਆਂ ਦੀ ਗਲਤ ਵਰਤੋਂ ਦਾ ਮੁੱਦਾ ਵੀ ਚਰਚਾ ਵਿੱਚ ਆਇਆ। ਮੰਤਰੀ ਨੇ ਕਿਹਾ ਕਿ ਕੁਝ ਲੋਕ ਦਵਾਈਆਂ ਆਪਣੇ ਕਾਰਡ ’ਤੇ ਲੈ ਕੇ ਅੱਗੇ ਵੇਚਣ ਦੀ ਕੋਸ਼ਿਸ਼ ਕਰਦੇ ਹਨ। ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤੀ ਦੀ ਲੋੜ ਹੈ।

ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ ਵਿੱਚ ਡਰੱਗ ਇੰਸਪੈਕਟਰ ਦੀ ਘਾਟ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਨੇ ਕਿਹਾ ਕਿ ਇਸ ਘਾਟ ਨੂੰ ਜਲਦ ਪੂਰਾ ਕਰਨ ਲਈ ਕਦਮ ਚੁੱਕੇ ਜਾਣਗੇ।

ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਕੋਹੜ ਰੂਪੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮੂਹ ਸਮਾਜ ਨੂੰ ਇਸ ਲੜਾਈ ਵਿੱਚ ਸ਼ਾਮਲ ਹੋਣਾ ਪਵੇਗਾ।

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਮੋਹਨਜੀਤ ਅਤੇ ਪਰਵਿੰਦਰ ਝੋਟੇ ਸਬੰਧੀ ਪੁੱਛੇ ਸਵਾਲ ’ਤੇ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਸਹੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾਉਂਦਾ ਹੈ ਤਾਂ ਉਸ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਜਾਂਦੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments