Homeਪੰਜਾਬਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਫ਼ੈਸਲਾ , ਪਾਕਿਸਤਾਨ 'ਚ ਨਹੀਂ ਭੇਜਿਆ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਫ਼ੈਸਲਾ , ਪਾਕਿਸਤਾਨ ‘ਚ ਨਹੀਂ ਭੇਜਿਆ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਭੇਜਿਆ ਜਾਵੇਗਾ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿੱਚ ਜਮ੍ਹਾ ਕਰਵਾਏ ਸਨ। ਉਨ੍ਹਾਂ ਕਿਹਾ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਦੀ ਹੈ, ਪਰ ਦੋਵਾਂ ਦੇਸ਼ਾਂ ਵਿੱਚ ਤਣਾਅਪੂਰਨ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਯਾਤਰਾ ਪਾਬੰਦੀਆਂ ਅਤੇ ਦਿਸ਼ਾ-ਨਿਰਦੇਸ਼ਾਂ ਕਾਰਨ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਸ ਜਥੇ ਨੂੰ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ। ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments