Homeਪੰਜਾਬਲੁਧਿਆਣਾ ਜ਼ਿਲ੍ਹੇ 'ਚ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਲੁਧਿਆਣਾ ਜ਼ਿਲ੍ਹੇ ‘ਚ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਲੁਧਿਆਣਾ : ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ‘ਤੇ, ਲੁਧਿਆਣਾ ਪੱਛਮੀ ਉਪ ਚੋਣ ਦੇ ਨਿਰਪੱਖ ਅਤੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ 17 ਤੋਂ 19 ਜੂਨ ਤੱਕ ਵਿਧਾਨ ਸਭਾ ਹਲਕੇ ਦੇ 3 ਕਿਲੋਮੀਟਰ ਖੇਤਰ ਵਿੱਚ ਡਰਾਈ-ਡੇਅ ਘੋਸ਼ਿਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਇਸ ਮੌਕੇ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਇਸ ਤੋਂ ਇਲਾਵਾ, ਪੱਛਮੀ ਵਿਧਾਨ ਸਭਾ ਸੀਟ ਦੇ 3 ਕਿਲੋਮੀਟਰ ਖੇਤਰ ਦੇ ਅੰਦਰ ਕੋਈ ਵੀ ਹੋਟਲ, ਰੈਸਟੋਰੈਂਟ, ਕਲੱਬ, ਬਾਰ ਜਾਂ ਹੋਰ ਜਗ੍ਹਾ ਸ਼ਰਾਬ ਸਟੋਰ ਨਹੀਂ ਕਰ ਸਕੇਗਾ ਜਾਂ ਗਾਹਕਾਂ ਨੂੰ ਪਰੋਸ ਨਹੀਂ ਸਕੇਗਾ। ਉਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਕ ਢੁਕਵੀਂ ਜਾਂਚ ਟੀਮ ਵੀ ਨਿਯੁਕਤ ਕੀਤੀ ਗਈ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਫੜਿਆ ਜਾਂਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੋਟਿੰਗ ਵਾਲੇ ਦਿਨ ਪੇਡ ਛੁੱਟੀ
ਉਨ੍ਹਾਂ ਕਿਹਾ ਕਿ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਸਬੰਧੀ ਢਿੱਲ ਦਿੰਦੇ ਹੋਏ, ਵੀਰਵਾਰ ਨੂੰ ਪੋਲੰਿਗ ਵਾਲੇ ਦਿਨ ਪੇਡ ਛੁੱਟੀ ਘੋਸ਼ਿਤ ਕੀਤੀ ਗਈ ਹੈ, ਜਿਸ ਤਹਿਤ ਕਿਸੇ ਵੀ ਕਾਰੋਬਾਰ, ਸੰਸਥਾ ਜਾਂ ਉਦਯੋਗਿਕ ਘਰ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਜਿਨ੍ਹਾਂ ਦੀ ਵੋਟ ਇਸ ਸੀਟ ਦੇ ਅਧੀਨ ਆਉਂਦੀ ਹੈ, ਵੋਟ ਪਾਉਣ ਲਈ ਦਿੱਤੀ ਗਈ ਛੁੱਟੀ ਉਨ੍ਹਾਂ ਦੀ ਤਨਖਾਹ ਵਿੱਚੋਂ ਨਹੀਂ ਕੱਟੀ ਜਾਵੇਗੀ। ਜੇਕਰ ਕੋਈ ਮਾਲਕ ਅਜਿਹਾ ਕਰਦਾ ਹੈ, ਤਾਂ ਉਸਨੂੰ ਜੁਰਮਾਨਾ ਅਤੇ ਸਜ਼ਾ ਦੋਵੇਂ ਦਿੱਤੇ ਜਾਣਗੇ।

ਨੋ ਫਲਾਈ ਜ਼ੋਨ ਘੋਸ਼ਿਤ
ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨੋ ਫਲਾਈ ਜ਼ੋਨ ਘੋਸ਼ਿਤ ਕੀਤਾ ਹੈ। ਇਸ ਤੋਂ ਬਾਅਦ ਖੰਨਾ, ਜਗਰਾਉਂ ਅਤੇ ਲੁਧਿਆਣਾ ਵਿੱਚ ਕਿਸੇ ਵੀ ਤਰ੍ਹਾਂ ਦਾ ਡਰੋਨ ਨਹੀਂ ਉਡਾਇਆ ਜਾ ਸਕੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments