Homeਪੰਜਾਬਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲਾਂ ਦਾ ਦੌਰਾ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦਾ...

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲਾਂ ਦਾ ਦੌਰਾ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦਾ ਕੀਤਾ ਨਿਰੀਖਣ

ਗੁਰਦਾਸਪੁਰ : ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਟਾਈਮ ਟੇਬਲ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ। ਇਸ ਸਬੰਧੀ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਨੇ ਸਕੂਲਾਂ ਦਾ ਦੌਰਾ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ ।

ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਈ.ਓ. ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰੀ ਹਾਈ/ਪ੍ਰਾਇਮਰੀ ਸਕੂਲ ਮੋਹਿਨੀ ਮੰਦਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸੰਗਲ, ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਜਾਪੂਵਾਲ ਧਾਰੀਵਾਲ, ਸਰਕਾਰੀ ਹਾਈ/ਪ੍ਰਾਇਮਰੀ ਸਕੂਲ ਗੋਕੂਵਾਲ, ਪ੍ਰਿੰ: ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮਾਝਾ ਅਤੇ ਚੱਲ ਰਹੇ ਇਮਤਿਹਾਨਾਂ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਧੋਖਾਧੜੀ ਤੋਂ ਬਚਣ ਅਤੇ ਧੋਖਾਧੜੀ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਨਕਲ ਸਮਾਜ ਦਾ ਕੋਹੜ ਹੈ ਅਤੇ ਇਸ ਨੂੰ ਰੋਕਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਧੋਖਾਧੜੀ ਨੂੰ ਖਤਮ ਕਰਨ ਵਿੱਚ ਯੋਗਦਾਨ ਪਾਉਣ। ਇਸ ਮੌਕੇ ਵੋਕੇਸ਼ਨਲ ਕੋਆਰਡੀਨੇਟਰ ਪ੍ਰਦੀਪ ਕੁਮਾਰ, ਹੈੱਡ ਮਾਸਟਰ ਇਕਬਾਲ ਸਿੰਘ ਸਮਰਾ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments