Homeਸੰਸਾਰਚੀਨ ਦੇ ਮਾਲਵਾਹਕ ਜਹਾਜ਼ ਨੂੰ ਭਿਆਨਕ ਅੱਗ, 20 ਮੌਤਾਂ

ਚੀਨ ਦੇ ਮਾਲਵਾਹਕ ਜਹਾਜ਼ ਨੂੰ ਭਿਆਨਕ ਅੱਗ, 20 ਮੌਤਾਂ

ਬੀਜਿੰਗ: ਚੀਨ ਦੇ ਕਿੰਗਦਾਓ ਬੰਦਰਗਾਹ ‘ਤੇ ਇੱਕ ਮਾਲਵਾਹਕ ਜਹਾਜ਼ ਵਿੱਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਦਕਿ 5 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਹਾਦਸੇ ਸਮੇਂ ਜਹਾਜ਼ ‘ਤੇ ਕੁੱਲ 42 ਲੋਕ ਮੌਜੂਦ ਸਨ। ਬਚਾਅ ਟੀਮਾਂ ਨੇ ਕਾਰਵਾਈ ਕਰਦਿਆਂ 12 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਤੋਂ ਇਲਾਵਾ 5 ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਹ ਜਹਾਜ਼ ਚੀਨ ਦੇ ਉੱਤਰ-ਪੂਰਬੀ ਤੱਟ ‘ਤੇ ਸਥਿਤ ਕਿੰਗਦਾਓ ਸ਼ਹਿਰ ਵਿੱਚ ਬੇਹਾਈ ਸ਼ਿਪਬਿਲਡਿੰਗ ਕੰਪਨੀ ਦੇ ਕੰਪਲੈਕਸ ਵਿੱਚ ਮੁਰੰਮਤ ਲਈ ਖੜ੍ਹਾ ਸੀ। ਚੀਨੀ ਸਰਕਾਰੀ ਮੀਡੀਆ ਵੱਲੋਂ ਜਾਰੀ ਤਸਵੀਰਾਂ ਵਿੱਚ ਜਹਾਜ਼ ਦੀ ਪਛਾਣ ‘ਓਸ਼ਨ ਮੈਲੋਡੀ’ ਵਜੋਂ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ ਇਹ ਜਹਾਜ਼ ਲਾਈਬੇਰੀਆ ਦੇ ਝੰਡੇ ਹੇਠ ਰਜਿਸਟਰਡ ਸੀ।

ਦੱਸਿਆ ਜਾ ਰਿਹਾ ਹੈ ਕਿ ਸਥਾਨਕ ਸਮੇਂ ਮੁਤਾਬਕ ਸਵੇਰੇ ਕਰੀਬ 11 ਵਜੇ ਜਹਾਜ਼ ਵਿੱਚ ਅੱਗ ਲੱਗੀ। ਅੱਗ ਇੰਨੀ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਅਤੇ ਬਚਾਅ ਟੀਮਾਂ ਨੂੰ ਕਈ ਘੰਟਿਆਂ ਤੱਕ ਮੁਸ਼ੱਕਤ ਕਰਨੀ ਪਈ। ਕਰੀਬ ਦੁਪਹਿਰ 2:30 ਵਜੇ ਅੱਗ ‘ਤੇ ਕਾਬੂ ਪਾਏ ਜਾਣ ਦੀ ਜਾਣਕਾਰੀ ਹੈ।

ਹਾਦਸੇ ਤੋਂ ਬਾਅਦ ਲਾਪਤਾ ਲੋਕਾਂ ਦੀ ਭਾਲ ਲਈ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਲਾਪਤਾ ਲੋਕਾਂ ਦੀ ਭਾਲ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉੱਥੇ ਹੀ ਪ੍ਰਧਾਨ ਮੰਤਰੀ ਲੀ ਚਿਆਂਗ ਨੇ ਵੀ ਜਹਾਜ਼ ‘ਤੇ ਫਸੇ ਲੋਕਾਂ ਨੂੰ ਸੁਰੱਖਿਅਤ ਕੱਢਣ ਅਤੇ ਰਾਹਤ ਕਾਰਜਾਂ ਨੂੰ ਤਰਜੀਹ ਦੇਣ ਲਈ ਕਿਹਾ ਹੈ।

ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਹਾਦਸੇ ਨਾਲ ਜੁੜੇ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments