Homeਪੰਜਾਬਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਕੇ ਆਇਆ ਪਾਕਿਸਤਾਨੀ ਨਾਗਰਿਕ , BSF ਨੇ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਕੇ ਆਇਆ ਪਾਕਿਸਤਾਨੀ ਨਾਗਰਿਕ , BSF ਨੇ ਕੀਤਾ ਗ੍ਰਿਫ਼ਤਾਰ

ਤਰਨ ਤਾਰਨ : ਸਰਹੱਦੀ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਕੇ ਆਏ ਇਕ ਪਾਕਿਸਤਾਨੀ ਨਾਗਰਿਕ ਨੂੰ ਬੀ.ਐਸ.ਐਫ. ਵੱਲੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਬੀ.ਐਸ.ਐਫ. ਨੇ ਨਾਗਰਿਕ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਬੀ.ਐਸ.ਐਫ. ਦੀ 103 ਬਟਾਲੀਅਨ ਦੇ ਜਵਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਕਲਾਸ ਵਿੱਚ ਗਸ਼ਤ ਕਰ ਰਹੇ ਸਨ, ਤਾਂ ਇਕ ਸ਼ੱਕੀ ਵਿਅਕਤੀ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਦੇਖਿਆ ਗਿਆ। ਉਸਨੂੰ ਦੇਖ ਕੇ ਬੀ.ਐਸ.ਐਫ. ਨੇ ਉਸਨੂੰ ਆਤਮ ਸਮਰਪਣ ਕਰਨ ਦੀ ਚੁਣੌਤੀ ਦਿੱਤੀ। ਇਸ ਦੌਰਾਨ ਹਰਕਤ ਵਿੱਚ ਆਏ ਬੀ.ਐਸ.ਐਫ. ਜਵਾਨਾਂ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੀ ਉਮਰ 28 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਸਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਬੀ.ਐਸ.ਐਫ. ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨੀ ਨਾਗਰਿਕ ਇਕ ਕਿਸਾਨ ਹੈ, ਜੋ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ ਸੀ। ਇਸ ਸਬੰਧ ਵਿੱਚ ਬੀ.ਐਸ.ਐਫ. ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments