Homeਪੰਜਾਬਧਾਰੀਵਾਲ ਦੀ ਨਹਿਰ 'ਚ ਨਵ-ਵਿਆਹੁਤਾ ਨੇ ਮਾਰੀ ਛਾਲ...

ਧਾਰੀਵਾਲ ਦੀ ਨਹਿਰ ‘ਚ ਨਵ-ਵਿਆਹੁਤਾ ਨੇ ਮਾਰੀ ਛਾਲ…

ਗੁਰਦਾਸਪੁਰ: ਧਾਰੀਵਾਲ ਦੀ ਵੱਡੀ ਨਹਿਰ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਵ-ਵਿਆਹੁਤਾ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਗੁਆਉਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕਾ ਦੀ ਪਛਾਣ ਚੇਤਨਾ ਵਜੋਂ ਹੋਈ ਹੈ, ਜਿਸ ਦਾ ਵਿਆਹ ਕਰੀਬ ਛੇ ਮਹੀਨੇ ਪਹਿਲਾਂ ਕਾਦੀਆਂ ਵਾਸੀ ਪਰਿਵਾਰ ਨਾਲ ਸਬੰਧਤ ਜਤਿਨ ਪੁਰੀ ਨਾਲ ਹੋਇਆ ਸੀ।

ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਸਹੁਰੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ। ਮ੍ਰਿਤਕਾ ਦੀ ਮਾਤਾ ਪੂਨਮ, ਪਤਨੀ ਸਵਰਗੀ ਵਿਕਾਸ ਭਨੋਟ ਵਾਸੀ ਕਾਦੀਆਂ, ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਬਾਅਦ ਉਨ੍ਹਾਂ ਦੀ ਧੀ ਨੂੰ ਕਥਿਤ ਤੌਰ ‘ਤੇ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ।

ਪੂਨਮ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਵੀ ਉਨ੍ਹਾਂ ਨੂੰ ਬੁਲਾਇਆ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਾਹਮਣੇ ਹੀ ਧੀ ਨਾਲ ਕਥਿਤ ਤੌਰ ‘ਤੇ ਮਾੜੇ ਬੋਲ ਬੋਲੇ ਗਏ, ਜਿਸ ਤੋਂ ਬਾਅਦ ਉਹ ਬਹੁਤ ਦੁਖੀ ਹੋ ਗਈ।

ਪਰਿਵਾਰ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਧਾਰੀਵਾਲ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਿੱਤੀ ਗਈ ਹੈ ਅਤੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਇਨਸਾਫ ਦੀ ਮੰਗ ਕੀਤੀ ਗਈ ਹੈ।

ਫਿਲਹਾਲ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments