Homeਦੇਸ਼ਪੰਜਾਬ ਕਾਂਗਰਸ 'ਚ ਧੜੇਬੰਦੀ ਵਿਚਾਲੇ ਸਚਿਨ ਪਾਇਲਟ ਦਾ ਪਹਿਲਾ ਪੰਜਾਬ ਦੌਰਾ

ਪੰਜਾਬ ਕਾਂਗਰਸ ‘ਚ ਧੜੇਬੰਦੀ ਵਿਚਾਲੇ ਸਚਿਨ ਪਾਇਲਟ ਦਾ ਪਹਿਲਾ ਪੰਜਾਬ ਦੌਰਾ

ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਦਰਮਿਆਨ ਪਾਰਟੀ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੇ ਪੰਜਾਬ ਦੌਰੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਪਾਇਲਟ 15 ਸਤੰਬਰ ਨੂੰ ਚੰਡੀਗੜ੍ਹ ਪਹੁੰਚ ਸਕਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ 15 ਸਤੰਬਰ ਨੂੰ ਚੰਡੀਗੜ੍ਹ ਵਿੱਚ ਇੱਕ ਵੱਡਾ ਪ੍ਰਦਰਸ਼ਨ ਕੀਤਾ ਜਾਣਾ ਹੈ। ਇਸ ਮੌਕੇ ਸਚਿਨ ਪਾਇਲਟ ਦੇ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪਾਰਟੀ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਕਾਂਗਰਸ ਨਾਲ ਜੁੜੇ ਸੀਨੀਅਰ ਆਗੂਆਂ ਸਮੇਤ ਸਮੁੱਚੀ ਲੀਡਰਸ਼ਿਪ ਦੇ ਮੌਜੂਦ ਰਹਿਣ ਦੀ ਉਮੀਦ ਹੈ।

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੋਂ ਬਾਅਦ ਇਹ ਸਚਿਨ ਪਾਇਲਟ ਦਾ ਪੰਜਾਬ ਵਿੱਚ ਪਹਿਲਾ ਦੌਰਾ ਹੋਵੇਗਾ। ਇਸ ਕਰਕੇ ਉਨ੍ਹਾਂ ਦੀ ਆਮਦ ਨੂੰ ਸੂਬਾ ਕਾਂਗਰਸ ਦੀ ਅੰਦਰੂਨੀ ਸਿਆਸਤ ਦੇ ਨਜ਼ਰੀਏ ਤੋਂ ਵੀ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਪਾਰਟੀ ਅੰਦਰ ਵੱਖ-ਵੱਖ ਧੜਿਆਂ ਵਿਚਾਲੇ ਚੱਲ ਰਹੀ ਖਿੱਚੋਤਾਣ ਦੇ ਮੱਦੇਨਜ਼ਰ ਪਾਇਲਟ ਦੇ ਇਸ ਦੌਰੇ ਦੌਰਾਨ ਸਾਰੇ ਆਗੂਆਂ ਨੂੰ ਇੱਕ ਮੰਚ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਹੁਣ ਦੇਖਣਾ ਹੋਵੇਗਾ ਕਿ ਉਨ੍ਹਾਂ ਦਾ ਪਹਿਲਾ ਪੰਜਾਬ ਦੌਰਾ ਸੂਬਾ ਕਾਂਗਰਸ ਦੀ ਧੜੇਬੰਦੀ ਨੂੰ ਘਟਾਉਣ ਵਿੱਚ ਕਿੰਨਾ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments