Homeਪੰਜਾਬਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਲੋਕਾਂ 'ਚ ਦੇਖਣ ਨੂੰ...

ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਲੋਕਾਂ ‘ਚ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਦੀਨਾਨਗਰ : ਪੰਚਾਇਤੀ ਚੋਣਾਂ (Panchayat Elections) ਦੇ ਐਲਾਨ ਤੋਂ ਬਾਅਦ ਜਿੱਥੇ ਸਿਆਸੀ ਅਖਾੜਾ ਜ਼ੋਰਾਂ ‘ਤੇ ਨਜ਼ਰ ਆ ਰਿਹਾ ਹੈ, ਉਥੇ ਹੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦੀਨਾਨਗਰ ‘ਚ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਗੇੜ ਦੌਰਾਨ ਮੇਲੇ ਵਰਗਾ ਮਾਹੌਲ ਦੇਖਣ ਨੂੰ ਮਿਲਿਆ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੀ ਪੂਰੀ ਵਿਵਸਥਾ ਕੀਤੀ ਗਈ ਸੀ। ਏ.ਐਸ.ਪੀ (ਆਈ.ਪੀ.ਐਸ) ਦਿਲਪ੍ਰੀਤ ਸਿੰਘ ਅਤੇ ਬੀ.ਡੀ.ਪੀ.ਓ ਦੀਨਾ ਨਗਰ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਸੀ, ਜੋ ਸ਼ਾਂਤੀਪੂਰਵਕ ਲੰਘ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments