Homeਪੰਜਾਬਮਾਨਸਾ 'ਚ ਸਕੂਲ ਵੈਨ ਦੀ PRTC ਬੱਸ ਨਾਲ ਟੱਕਰ; ਦਰਜਨ ਦੇ ਕਰੀਬ...

ਮਾਨਸਾ ‘ਚ ਸਕੂਲ ਵੈਨ ਦੀ PRTC ਬੱਸ ਨਾਲ ਟੱਕਰ; ਦਰਜਨ ਦੇ ਕਰੀਬ ਜ਼ਖ਼ਮੀ…

ਮਾਨਸਾ: ਮਾਨਸਾ ਜ਼ਿਲ੍ਹੇ ਦੇ ਬਰੇਟਾ ਮੰਡੀ ਨੇੜੇ ਅੱਜ ਤੜਕਸਾਰ ਇੱਕ ਸੜਕ ਹਾਦਸਾ ਵਾਪਰ ਗਿਆ। ਪਿੰਡ ਦਿਆਲਪੁਰਾ ਕੋਲ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਦੀ PRTC ਬੱਸ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਸਕੂਲ ਵੈਨ ਸਵਾਰ ਦਰਜਨ ਦੇ ਕਰੀਬ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਵੈਨ ਦਾ ਡਰਾਈਵਰ ਵੀ ਜ਼ਖ਼ਮੀ ਹੋਇਆ ਹੈ।

ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਬਰੇਟਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਬੱਚਿਆਂ ਦਾ ਇਲਾਜ ਜਾਰੀ ਹੈ।

ਮੋਟਰਸਾਈਕਲ ਕਾਰਨ ਲੱਗੀ ਬੱਸ ਦੀ ਬ੍ਰੇਕ, ਫਿਰ ਵਾਪਰਿਆ ਹਾਦਸਾ

ਮੁੱਢਲੀ ਜਾਣਕਾਰੀ ਮੁਤਾਬਕ PRTC ਬੱਸ ਅਤੇ ਸਕੂਲ ਵੈਨ ਦੋਵੇਂ ਬਰੇਟਾ ਮੰਡੀ ਵੱਲ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਅੱਗੇ ਅਚਾਨਕ ਇੱਕ ਮੋਟਰਸਾਈਕਲ ਆ ਗਿਆ, ਜਿਸ ਕਾਰਨ ਬੱਸ ਡਰਾਈਵਰ ਨੂੰ ਤੁਰੰਤ ਬ੍ਰੇਕ ਲਗਾਉਣੀ ਪਈ। ਇਸ ਦੌਰਾਨ ਪਿੱਛੇ ਆ ਰਹੀ ਸਕੂਲ ਵੈਨ ਬੱਸ ਨਾਲ ਟਕਰਾ ਗਈ। ਹਾਦਸੇ ਦੇ ਅਸਲ ਕਾਰਨਾਂ ਅਤੇ ਵਾਹਨਾਂ ਦੀ ਸਥਿਤੀ ਸਬੰਧੀ ਅਧਿਕਾਰਤ ਜਾਂਚ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।

ਸਕੂਲ ਵੈਨਾਂ ਦੀ ਸੁਰੱਖਿਆ ‘ਤੇ ਉੱਠੇ ਸਵਾਲ

ਇਸ ਹਾਦਸੇ ਤੋਂ ਬਾਅਦ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਸਥਾਨਕ ਪੱਧਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਕਈ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਤੋਂ ਟਰਾਂਸਪੋਰਟ ਸਮੇਤ ਵੱਖ-ਵੱਖ ਫੀਸਾਂ ਲਈਆਂ ਜਾਂਦੀਆਂ ਹਨ, ਪਰ ਬੱਚਿਆਂ ਨੂੰ ਲਿਜਾਣ ਲਈ ਵਰਤੇ ਜਾਂਦੇ ਵਾਹਨਾਂ ਦੀ ਹਾਲਤ ਅਤੇ ਸੁਰੱਖਿਆ ਮਾਪਦੰਡਾਂ ’ਤੇ ਸਵਾਲ ਬਣੇ ਰਹਿੰਦੇ ਹਨ।

ਲੋਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਵੱਲੋਂ ਸਕੂਲ ਵੈਨਾਂ ਦੀ ਨਿਯਮਿਤ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਵਾਹਨ ਸੁਰੱਖਿਆ ਮਾਪਦੰਡਾਂ ’ਤੇ ਖਰਾ ਨਹੀਂ ਉਤਰਦਾ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments