Homeਦੇਸ਼ਜੰਮੂ-ਕਸ਼ਮੀਰ 'ਚ ਪੁਲਿਸ ਕਾਂਸਟੇਬਲ ਗ੍ਰਿਫ਼ਤਾਰ , ਐੱਸ.ਐੱਚ.ਓ. ਨੂੰ ਆਪਣੀ ਕਾਰ ਨਾਲ ਟੱਕਰ...

ਜੰਮੂ-ਕਸ਼ਮੀਰ ‘ਚ ਪੁਲਿਸ ਕਾਂਸਟੇਬਲ ਗ੍ਰਿਫ਼ਤਾਰ , ਐੱਸ.ਐੱਚ.ਓ. ਨੂੰ ਆਪਣੀ ਕਾਰ ਨਾਲ ਟੱਕਰ ਮਾਰਨ ਦਾ ਲੱਗੇ ਦੋਸ਼

ਅਨੰਤਨਾਗ : ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਇਕ ਪੁਲਿਸ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕਾਂਸਟੇਬਲ ‘ਤੇ ਇਕ ਐੱਸ.ਐੱਚ.ਓ. ਨੂੰ ਆਪਣੀ ਕਾਰ ਨਾਲ ਟੱਕਰ ਮਾਰਨ ਦਾ ਦੋਸ਼ ਹੈ। ਇਸ ਕਾਰਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਅੱਜ ਇਕ ਪੁਲਿਸ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ‘ਤੇ ਬਿਜਬੇਹਾੜਾ ਥਾਣੇ ਦੇ ਕੋਲ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਨੂੰ ਆਪਣੀ ਕਾਰ ਨਾਲ ਟੱਕਰ ਮਾਰਨ ਅਤੇ ਜ਼ਖਮੀ ਕਰਨ ਦਾ ਦੋਸ਼ ਹੈ।

ਉਨ੍ਹਾਂ ਦੱਸਿਆ ਕਿ ਇਹ ਘਟਨਾ ਬੀਤੀ ਦੇਰ ਰਾਤ ਵਾਪਰੀ ਜਦੋਂ ਐਸ.ਐਚ.ਓ. ਮਜੀਦ ਅਹਿਮਦ ਖਾਨ ਡਿਊਟੀ ’ਤੇ ਸਨ ਅਤੇ ਉਨ੍ਹਾਂ ਨੂੰ ਥਾਣੇ ਨੇੜੇ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਐਸ.ਜੀ ਸੀ.ਟੀ ਮੁਹੰਮਦ ਅਬਦੁੱਲਾ ਵਾਨੀ ਪੁੱਤਰ ਖੁਰਸ਼ੀਦ ਅਹਿਮਦ ਵਾਨੀ ਵਾਸੀ ਬਿੰਦੂ, ਕੋਕਰਨਾਗ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਆਲਟੋ ਗੱਡੀ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਜੇ.ਕੇ.16ਏ-3739 ਹੈ, ਨੂੰ ਜ਼ਬਤ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਐੱਸ.ਐੱਚ.ਓ. ਨੂੰ ਸ਼ੁਰੂਆਤੀ ਇਲਾਜ ਲਈ ਐੱਸ.ਡੀ.ਐੱਚ. ਬਿਜਬੇਹਾਰਾ ਲਿਜਾਇਆ ਗਿਆ ਅਤੇ ਬਾਅਦ ਵਿੱਚ ਉਸ ਨੂੰ ਹੋਰ ਇਲਾਜ ਲਈ ਬੋਨ ਐਂਡ ਜੁਆਇੰਟ ਹਸਪਤਾਲ, ਸ਼੍ਰੀਨਗਰ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments