Homeਪੰਜਾਬਅਕਾਲੀ ਦਲ ਦੇ ਆਗੂ ਜਗਤਾਰ ਸਿੰਘ ਤਾਰੀ ਦੀ ਦਰਦਨਾਕ ਸੜਕ ਹਾਦਸੇ ’ਚ...

ਅਕਾਲੀ ਦਲ ਦੇ ਆਗੂ ਜਗਤਾਰ ਸਿੰਘ ਤਾਰੀ ਦੀ ਦਰਦਨਾਕ ਸੜਕ ਹਾਦਸੇ ’ਚ ਹੋਈ ਮੌਤ

ਮਾਛੀਵਾੜਾ ਸਾਹਿਬ : ਥਾਣਾ ਕੂਮਕਲਾਂ ਦੇ ਅਧੀਨ ਪਿੰਡ ਰਾਜੂਲ ਦੇ ਵਸਨੀਕ ਅਕਾਲੀ ਆਗੂ ਜਗਤਾਰ ਸਿੰਘ ਤਾਰੀ ਦੀ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪੁੱਤਰ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸਦਾ ਪਿਤਾ ਜਗਤਾਰ ਸਿੰਘ ਰਾਜੁਲ ਤੋਂ ਲਗਭਗ ਇੱਕ ਕਿਲੋਮੀਟਰ ਦੂਰ ਆਪਣੇ ਸਕੂਟਰ ‘ਤੇ ਜਾ ਰਿਹਾ ਸੀ ਜਦੋਂ ਇੱਕ ਟਰੱਕ ਡਰਾਈਵਰ ਨੇ ਲਾਪਰਵਾਹੀ ਨਾਲ ਗੱਡੀ ਚਲਾਉਂਦਿਆਂ ਉਸਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਜਗਤਾਰ ਸਿੰਘ ਸੜਕ ‘ਤੇ ਡਿੱਗ ਪਏ ਅਤੇ ਟਰੱਕ ਦਾ ਅਗਲਾ ਟਾਇਰ ਉਸਦੇ ਉੱਪਰੋਂ ਲੰਘ ਗਿਆ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸੂਚਨਾ ਮਿਲਣ ‘ਤੇ ਕੂਮਕਲਾਂ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਟਰੱਕ ਡਰਾਈਵਰ ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਗੱਡੀ ਨੂੰ ਜ਼ਬਤ ਕਰ ਲਿਆ। ਪੁਲਿਸ ਨੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਜਗਤਾਰ ਸਿੰਘ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਪਾਰਟੀ ਦੇ ਮਿਹਨਤੀ ਆਗੂ ਸਨ। ਉਨ੍ਹਾਂ ਦੀ ਮੌਤ ਨਾਲ ਰਾਜੂਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਗਤਾਰ ਸਿੰਘ ਦਾ ਪਿੰਡ ਵਿੱਚ ਸਸਕਾਰ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments