HomeਪੰਜਾਬAGTF ਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਜੱਸਾ ਬੁਰਜ ਗੈਂਗ ਦੇ...

AGTF ਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਜੱਸਾ ਬੁਰਜ ਗੈਂਗ ਦੇ ਸਰਗਨਾ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਜੱਸਾ ਬੁਰਜ ਗੈਂਗ ਦੇ ਸਰਗਨਾ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ‘ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਸਾ ਬੁਰਜ ਗੈਂਗ ਦੇ ਸਰਗਨਾ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ ਉਸ ਦੇ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਹਥਿਆਰਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਅਗਵਾ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 4 ਪਿਸਤੌਲ (32 ਬੋਰ) ਸਮੇਤ ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਡੀ.ਜੀ.ਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਜੱਸਾ ਖ਼ਿਲਾਫ਼ ਪਹਿਲਾਂ ਹੀ 11 ਐਫ.ਆਈ.ਆਰ. ਦਰਜ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments