Homeਪੰਜਾਬਸੁਖਬੀਰ ਬਾਦਲ ਦਾ ਵੱਡਾ ਐਕਸ਼ਨ, ਰਵਿੰਦਰ ਬ੍ਰਹਮਪੁਰਾ ਅਕਾਲੀ ਦਲ ਤੋਂ ਖਾਰਜ

ਸੁਖਬੀਰ ਬਾਦਲ ਦਾ ਵੱਡਾ ਐਕਸ਼ਨ, ਰਵਿੰਦਰ ਬ੍ਰਹਮਪੁਰਾ ਅਕਾਲੀ ਦਲ ਤੋਂ ਖਾਰਜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਸ ਕਾਰਵਾਈ ਦਾ ਕਾਰਨ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਦੱਸਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਮੁਤਾਬਕ ਬ੍ਰਹਮਪੁਰਾ ਖ਼ਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ। ਇਸ ਮਾਮਲੇ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰਨ ਦਾ ਫੈਸਲਾ ਲਿਆ ਗਿਆ।

ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਖਡੂਰ ਸਾਹਿਬ ਹਲਕੇ ਦੇ ਵਰਕਰਾਂ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਸਨ। ਅਕਾਲੀ ਦਲ ਨੇ ਦਾਅਵਾ ਕੀਤਾ ਕਿ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ‘ਪੰਜਾਬ ਬਚਾਓ’ ਰੈਲੀ ਦੌਰਾਨ ਸਥਾਨਕ ਪਾਰਟੀ ਆਗੂਆਂ ਨੇ ਵੀ ਬ੍ਰਹਮਪੁਰਾ ਦੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਪਾਰਟੀ ਲੀਡਰਸ਼ਿਪ ਨੂੰ ਜਾਣਕਾਰੀ ਦਿੱਤੀ ਸੀ।

ਰਵਿੰਦਰ ਸਿੰਘ ਬ੍ਰਹਮਪੁਰਾ ਟਕਸਾਲੀ ਅਕਾਲੀ ਆਗੂ ਮਰਹੂਮ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੁੱਤਰ ਹਨ। ਉਹ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ ਅਕਾਲੀ ਦਲ ਦੀ ਸਿਆਸਤ ਵਿੱਚ ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਸਰਗਰਮ ਰਿਹਾ ਹੈ।

ਬ੍ਰਹਮਪੁਰਾ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਰਿਹਾ ਹੈ। ਪਾਰਟੀ ਵੱਲੋਂ ਹਾਲ ਹੀ ਵਿੱਚ ‘ਪੰਜਾਬ ਬਚਾਓ’ ਮੁਹਿੰਮ ਤਹਿਤ ਵੱਖ-ਵੱਖ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਕਾਰਵਾਈ ਨਾਲ ਖਡੂਰ ਸਾਹਿਬ ਹਲਕੇ ਵਿੱਚ ਅਕਾਲੀ ਦਲ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ ਬ੍ਰਹਮਪੁਰਾ ਵੱਲੋਂ ਇਸ ਕਾਰਵਾਈ ’ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ, ਇਸ ’ਤੇ ਹੁਣ ਸਭ ਦੀ ਨਜ਼ਰ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments