ਜਲੰਧਰ: ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਜ਼ਿਲ੍ਹੇ ਵਿੱਚ 25 ਸਤੰਬਰ, ਦਿਨ ਸ਼ੁੱਕਰਵਾਰ ਨੂੰ ਸਥਾਨਕ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ ਇਸ ਦਿਨ ਜਲੰਧਰ ਜ਼ਿਲ੍ਹੇ ਅੰਦਰ ਪੰਜਾਬ ਸਰਕਾਰ ਨਾਲ ਸਬੰਧਤ ਕਈ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਇਸ ਵਿੱਚ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਨਿਗਮਾਂ, ਬੋਰਡਾਂ ਅਤੇ ਵਿਦਿਅਕ ਅਦਾਰੇ ਵੀ ਸ਼ਾਮਲ ਹਨ।

ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਇਸ ਤਹਿਤ 25 ਸਤੰਬਰ ਨੂੰ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਪੰਜਾਬ ਸਰਕਾਰ ਦੇ ਦਫ਼ਤਰਾਂ ਅਤੇ ਸਬੰਧਤ ਸਰਕਾਰੀ ਸੰਸਥਾਵਾਂ ਵਿੱਚ ਆਮ ਕੰਮਕਾਜ ਨਹੀਂ ਹੋਵੇਗਾ।












