Homeਪੰਜਾਬਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਗਲੇ 4 ਦਿਨਾਂ ਤੱਕ ਤੇਜ਼ ਹਨੇਰੀ ਦੇ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਗਲੇ 4 ਦਿਨਾਂ ਤੱਕ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਚੰਗਾ ਮੀਂਹ ਪਵੇਗਾ , ਜਿਸ ਨਾਲ ਤਾਪਮਾਨ ‘ਚ ਗਿਰਾਵਟ ਆਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 4 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।

ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 16 ਅਤੇ 17 ਸਤੰਬਰ ਨੂੰ ਪੰਜਾਬ ਦੇ 75 ਫੀਸਦੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।18 ਅਤੇ 19 ਸਤੰਬਰ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦਕਿ ਮੱਧ ਪੰਜਾਬ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਫ਼ਾਜ਼ਿਲਕਾ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

20 ਸਤੰਬਰ ਤੋਂ ਪੰਜਾਬ ਭਰ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਹੋ ਜਾਵੇਗਾ। ਮੌਸਮ ਵਿਭਾਗ ਨੇ ਕਿਤੇ ਵੀ ਮੀਂਹ ਦੀ ਸੰਭਾਵਨਾ ਨਹੀਂ ਜਤਾਈ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਕਿਉਂਕਿ ਭਾਰੀ ਮੀਂਹ ਦੌਰਾਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments