Homeਦੇਸ਼PM ਮੋਦੀ ਦੇ ਜਨਸੇਵਾ ਦੇ 25 ਸਾਲ, BJP ਅੱਜ ਤੋਂ ਸ਼ੁਰੂ ਕਰੇਗੀ...

PM ਮੋਦੀ ਦੇ ਜਨਸੇਵਾ ਦੇ 25 ਸਾਲ, BJP ਅੱਜ ਤੋਂ ਸ਼ੁਰੂ ਕਰੇਗੀ ‘ਸੇਵਾ ਸੰਕਲਪ ਅਭਿਆਨ’

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ  ਤੋਂ ਦੇਸ਼ ਪੱਧਰ ’ਤੇ ‘ਸੇਵਾ ਸੰਕਲਪ ਅਭਿਆਨ’ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਵਿਸ਼ੇਸ਼ ਮੁਹਿੰਮ ਇੱਕ ਮਹੀਨੇ ਤੱਕ ਚੱਲੇਗੀ, ਜਿਸ ਦੌਰਾਨ ਲੋਕਾਂ ਤੱਕ ਜਨਸੇਵਾ ਨਾਲ ਜੁੜੇ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਪਹੁੰਚ ਬਣਾਉਣ ਦੀ ਯੋਜਨਾ ਹੈ।

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਹੈ, ਜਦਕਿ 7 ਅਕਤੂਬਰ ਨੂੰ ਉਨ੍ਹਾਂ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣਗੇ। ਭਾਜਪਾ ਵੱਲੋਂ ਪ੍ਰਧਾਨ ਮੰਤਰੀ ਦਾ ਜਨਮਦਿਨ ਹਰ ਸਾਲ ‘ਸੇਵਾ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਸ ਵਾਰ ਇਸ ਨੂੰ ਇੱਕ ਮਹੀਨੇ ਲੰਬੇ ‘ਸੇਵਾ ਸੰਕਲਪ ਅਭਿਆਨ’ ਨਾਲ ਜੋੜਿਆ ਗਿਆ ਹੈ।

17 ਸਤੰਬਰ ਤੋਂ 17 ਅਕਤੂਬਰ ਤੱਕ ਚੱਲੇਗੀ ਮੁਹਿੰਮ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ 9 ਸਤੰਬਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਮੁਹਿੰਮ ਦਾ ਐਲਾਨ ਕੀਤਾ ਸੀ। ਉਨ੍ਹਾਂ ਦੱਸਿਆ ਸੀ ਕਿ 7 ਅਕਤੂਬਰ 2001 ਨੂੰ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਇਸ ਤਰ੍ਹਾਂ 7 ਅਕਤੂਬਰ 2026 ਨੂੰ ਉਨ੍ਹਾਂ ਦੇ ਜਨਸੇਵਾ ਦੇ 25 ਸਾਲ ਪੂਰੇ ਹੋਣਗੇ।

ਉੱਜੈਨ ਤੋਂ ਕੀਤੀ ਜਾਵੇਗੀ ਮੁਹਿੰਮ ਦੀ ਸ਼ੁਰੂਆਤ

‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਉੱਜੈਨ ਤੋਂ ਕੀਤੀ ਜਾਵੇਗੀ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਅਤੇ ਸੂਬਾ ਭਾਜਪਾ ਪ੍ਰਧਾਨ ਹੇਮੰਤ ਖੰਡੇਲਵਾਲ ਸਮੇਤ ਪਾਰਟੀ ਦੇ ਹੋਰ ਆਗੂ ਮੌਜੂਦ ਰਹਿਣਗੇ।

ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਦੇਸ਼ ਪੱਧਰ ’ਤੇ ਚਲਾਈ ਜਾਣ ਵਾਲੀ ਇਸ ਮੁਹਿੰਮ ਦੌਰਾਨ ਪਾਰਟੀ ਵਰਕਰਾਂ ਵੱਲੋਂ ਲੋਕਾਂ ਨਾਲ ਸੰਪਰਕ ਕਰਨ ਦੇ ਨਾਲ-ਨਾਲ ਸੇਵਾ ਭਾਵਨਾ ਨਾਲ ਜੁੜੇ ਕਈ ਪ੍ਰੋਗਰਾਮ ਕਰਵਾਏ ਜਾਣਗੇ।

ਭਾਜਪਾ ਨੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਹੈ। ਪਾਰਟੀ ਮੁਤਾਬਕ ਇਸ ਅਭਿਆਨ ਦਾ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਨਾਲ ਜੁੜੇ ਕੰਮਾਂ ਅਤੇ ਸੇਵਾ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments