ਪੰਜਾਬ : ਪੰਜਾਬ ਰੋਡਵੇਜ਼ ਦੀ ਮੋਗਾ ਡਿਪੂ ਦੀ ਬੱਸ ਦਾ ਤਰਨਤਾਰਨ ਦੇ ਨੇੜੇ ਟਾਇਰ ਫੱਟਣ ਨਾਲ ਵੱਡਾ ਹਾਦਸਾ ਵਾਪਰਿਆ । ਟਾਇਰ ਫਟਣ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਸੜਕ ਦੇ ਕਿਨਾਰੇ ਖੜ੍ਹੇ ਇੱਕ ਟਰੇਲਰ ਨਾਲ ਜਾ ਟਕਰਾਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਸਮੇਂ ਬੱਸ ਵਿੱਚ ਵੱਡੀ ਗਿਣਤੀ ਵਿੱਚ ਯਾਤਰੀ ਸਵਾਰ ਸਨ ਅਤੇ ਟੱਕਰ ਤੋਂ ਤੁਰੰਤ ਬਾਅਦ ਉੱਥੇ ਹਫੜਾ-ਦਫੜੀ ਮੱਚ ਗਈ ਤੇ ਚੀਕ-ਚਿਹਾੜਾ ਪੈ ਗਿਆ। ਸਥਾਨਕ ਲੋਕ ਮੌਕੇ ‘ਤੇ ਪਹੁੰਚੇ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਸਹੀ ਗਿਣਤੀ ਬਾਰੇ ਹਾਲੇ ਤੱਕ ਵਿਸਥਾਰਪੂਰਵਕ ਜਾਣਕਾਰੀ ਉਪਲਬਧ ਨਹੀਂ ਹੈ।












