Homeਸੰਸਾਰਪਾਕਿਸਤਾਨ ਦੀ ਮਸਜਿਦ ’ਚ ਨਮਾਜ਼ ਦੌਰਾਨ ਧਮਾਕਾ

ਪਾਕਿਸਤਾਨ ਦੀ ਮਸਜਿਦ ’ਚ ਨਮਾਜ਼ ਦੌਰਾਨ ਧਮਾਕਾ

ਪੇਸ਼ਾਵਰ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਵਿੱਚ ਜੁਮੇ ਦੀ ਨਮਾਜ਼ ਦੌਰਾਨ ਇੱਕ ਮਸਜਿਦ ਵਿੱਚ ਆਤਮਘਾਤੀ ਧਮਾਕਾ ਹੋਣ ਦੀ ਖ਼ਬਰ ਹੈ। ਇਸ ਘਟਨਾ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ, ਜਦਕਿ 50 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਅਧਿਕਾਰੀਆਂ ਮੁਤਾਬਕ ਧਮਾਕਾ ਕੋਹਾਟ ਦੀ ਪੁਰਾਣੀ ਪੁਲਿਸ ਲਾਈਨ ਦੇ ਨੇੜੇ ਸਥਿਤ ਮਸਜਿਦ ਵਿੱਚ ਹੋਇਆ। ਇਹ ਥਾਂ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਤੋਂ ਕਰੀਬ 60 ਕਿਲੋਮੀਟਰ ਦੱਖਣ-ਪੱਛਮ ਵੱਲ ਦੱਸੀ ਜਾ ਰਹੀ ਹੈ।

ਸੂਬਾਈ ਪੁਲਿਸ ਮੁਖੀ ਜੁਲਫਿਕਾਰ ਹਮੀਦ ਨੇ ਦੱਸਿਆ ਕਿ ਧਮਾਕੇ ਵਿੱਚ ਮਾਰੇ ਗਏ ਲੋਕਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ 11 ਆਮ ਨਾਗਰਿਕ ਸ਼ਾਮਲ ਹਨ। ਧਮਾਕੇ ਸਮੇਂ ਮਸਜਿਦ ਵਿੱਚ ਜੁਮੇ ਦੀ ਨਮਾਜ਼ ਅਦਾ ਕੀਤੀ ਜਾ ਰਹੀ ਸੀ।

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਤੋਂ ਬਾਅਦ ਕੋਹਾਟ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ 15 ਲਾਸ਼ਾਂ ਲਿਆਂਦੀਆਂ ਗਈਆਂ, ਜਦਕਿ 50 ਤੋਂ ਵੱਧ ਜ਼ਖਮੀਆਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ। ਪੁਲਿਸ ਅਨੁਸਾਰ ਜ਼ਖਮੀਆਂ ਵਿੱਚ ਜ਼ਿਆਦਾਤਰ ਮਸਜਿਦ ਵਿੱਚ ਨਮਾਜ਼ ਅਦਾ ਕਰਨ ਆਏ ਲੋਕ ਦੱਸੇ ਜਾ ਰਹੇ ਹਨ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਸਜਿਦ ਦੇ ਬਾਹਰ ਜ਼ਮੀਨ ’ਤੇ ਖੱਡਾ ਬਣ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਅਤੇ ਪੁਲਿਸ ਵੱਲੋਂ ਮੌਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

‘ਰੈਸਕਿਊ 1122 ਖੈਬਰ ਪਖਤੂਨਖਵਾ’ ਦੇ ਬੁਲਾਰੇ ਬਿਲਾਲ ਅਹਿਮਦ ਫੈਜ਼ੀ ਮੁਤਾਬਕ ਸੂਚਨਾ ਮਿਲਦੇ ਹੀ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਟੀਮਾਂ ਵੱਲੋਂ ਜ਼ਖਮੀਆਂ ਨੂੰ ਮੌਕੇ ਤੋਂ ਕੱਢ ਕੇ ਨੇੜਲੇ ਹਸਪਤਾਲਾਂ ਤੱਕ ਪਹੁੰਚਾਇਆ ਗਿਆ।

ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਧਮਾਕੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਨਾਲ ਜੁੜੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments