ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈ.ਚੀ-ਨਾਗੋਯਾ (Aichi-Nagoya) ਵਿੱਚ ਹੋ ਰਹੀਆਂ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਨੇ ਬਹੁਤ ਸਖ਼ਤ ਮਿਹਨਤ ਕੀਤੀ ਹੈ ਅਤੇ ਪੂਰੇ ਦੇਸ਼ ਨੂੰ ਉਨ੍ਹਾਂ ‘ਤੇ ਮਾਣ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ (X) ‘ਤੇ ਲਿਖਿਆ:
ਆਈ.ਚੀ-ਨਾਗੋਯਾ ਵਿੱਚ ਏਸ਼ੀਆਈ ਖੇਡਾਂ ਦੀ ਸ਼ੁਰੂਆਤ ਮੌਕੇ ਭਾਰਤੀ ਦਲ ਨੂੰ ਮੇਰੀਆਂ ਸ਼ੁਭਕਾਮਨਾਵਾਂ। ਹਰੇਕ ਖਿਡਾਰੀ ਨੇ ਬੇਮਿਸਾਲ ਸਮਰਪਣ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਦਰਸ਼ਨ ਕਰਦਿਆਂ ਬਹੁਤ ਸਖ਼ਤ ਮਿਹਨਤ ਕੀਤੀ ਹੈ। ਭਾਰਤ ਨੂੰ ਉਨ੍ਹਾਂ ਸਾਰਿਆਂ ‘ਤੇ ਮਾਣ ਹੈ। ਮੈਨੂੰ ਉਮੀਦ ਹੈ ਕਿ ਉਹ ਵਧੀਆ ਖੇਡਣਗੇ, ਆਪਣਾ ਸਰਵੋਤਮ ਪ੍ਰਦਰਸ਼ਨ ਕਰਨਗੇ ਅਤੇ ਵੱਡੀ ਸਫਲਤਾ ਹਾਸਲ ਕਰਨਗੇ।













