ਪਠਾਨਕੋਟ : ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੌਰਾਨ ਪਠਾਨਕੋਟ ਜ਼ਿਲ੍ਹੇ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਦਾ ਇੱਕ ਨਵਾਂ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਠਾਨਕੋਟ ਜ਼ਿਲ੍ਹੇ ਦੇ ਇੱਕ ਮਰੀਜ਼ ਨੇ ਅੰਮ੍ਰਿਤਸਰ ਵਿੱਚ ਆਪਣਾ ਚੈੱਕਅਪ ਕਰਵਾਇਆ। ਇੱਥੇ ਉਸਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੂੰ ਅੰਮ੍ਰਿਤਸਰ ਤੋਂ ਇਹ ਜਾਣਕਾਰੀ ਮਿਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਰੀਜ਼ ਦੇ ਪਤੇ ਦੀ ਪੁਸ਼ਟੀ ਨਹੀਂ ਹੋ ਰਹੀ ਹੈ ਅਤੇ ਪਰਿਵਾਰਕ ਮੈਂਬਰ ਫ਼ੋਨ ਕਰਨ ‘ਤੇ ਫ਼ੋਨ ਨਹੀਂ ਚੁੱਕ ਰਹੇ ਹਨ।











