Homeਪੰਜਾਬਸੈਦਪੁਰ ਖੁਰਦ ’ਚ ਆਪਸੀ ਰੰਜਿਸ਼ ਨੇ ਧਾਰਿਆ ਖ਼ਤਰਨਾਕ ਰੂਪ

ਸੈਦਪੁਰ ਖੁਰਦ ’ਚ ਆਪਸੀ ਰੰਜਿਸ਼ ਨੇ ਧਾਰਿਆ ਖ਼ਤਰਨਾਕ ਰੂਪ

ਸੈਦਪੁਰ ਖੁਰਦ: ਸਰਹੱਦੀ ਪਿੰਡ ਸੈਦਪੁਰ ਖੁਰਦ ਵਿੱਚ ਆਪਸੀ ਰੰਜਿਸ਼ ਅਤੇ ਸ਼ੱਕ ਦੇ ਚੱਲਦਿਆਂ 18-19 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਦੀ ਕੁੱਟਮਾਰ ਤੋਂ ਬਾਅਦ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੇ ਨਾਲ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਕਸ਼ਮੀਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਾਇਆ ਕਿ ਉਨ੍ਹਾਂ ਦਾ ਪੁੱਤਰ ਘਰ ਵਿੱਚ ਸੁੱਤਾ ਹੋਇਆ ਸੀ। ਇਸ ਦੌਰਾਨ ਗੁਆਂਢੀ ਪਰਿਵਾਰ ਦੇ ਕੁਝ ਵਿਅਕਤੀ ਉਸ ਨੂੰ ਕਥਿਤ ਤੌਰ ’ਤੇ ਘਰੋਂ ਚੁੱਕ ਕੇ ਛੱਤ ’ਤੇ ਲੈ ਗਏ, ਜਿੱਥੇ ਉਸ ਨਾਲ ਕੁੱਟਮਾਰ ਕੀਤੀ ਗਈ।

ਨੌਜਵਾਨ ਨੂੰ ਹਸਪਤਾਲ ਲਿਜਾਣ ’ਚ ਰੁਕਾਵਟ ਪਾਉਣ ਦੇ ਦੋਸ਼

ਪਰਿਵਾਰ ਦਾ ਦੋਸ਼ ਹੈ ਕਿ ਕੁੱਟਮਾਰ ਤੋਂ ਬਾਅਦ ਜਦੋਂ ਉਹ ਹਰਪ੍ਰੀਤ ਨੂੰ ਉੱਥੋਂ ਲੈ ਕੇ ਆਏ ਤਾਂ ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਰਸਤਾ ਰੋਕ ਦਿੱਤਾ। ਪਿਤਾ ਕਸ਼ਮੀਰ ਸਿੰਘ ਮੁਤਾਬਕ, ਜਦੋਂ ਪਰਿਵਾਰ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰਦਾ ਤਾਂ ਕਥਿਤ ਤੌਰ ’ਤੇ ਉਨ੍ਹਾਂ ਨੂੰ ਧਮਕਾਇਆ ਜਾਂਦਾ ਸੀ।

ਪਰਿਵਾਰ ਨੇ ਦੋਸ਼ ਲਾਇਆ ਕਿ ਇਸ ਕਾਰਨ ਹਰਪ੍ਰੀਤ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਨਹੀਂ ਮਿਲ ਸਕੀ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪੁਲਿਸ ਅਧਿਕਾਰੀ ਸਬ-ਇੰਸਪੈਕਟਰ ਨਰਿੰਦਰ ਸਿੰਘ ਮੁਤਾਬਕ ਕਸ਼ਮੀਰ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਮੰਗਤਾ ਸਿੰਘ ਦੇ ਪਰਿਵਾਰ ਨਾਲ ਸਬੰਧਤ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਰਿਵਾਰ ਨੂੰ ਹਰਪ੍ਰੀਤ ਸਿੰਘ ਬਾਰੇ ਕੁਝ ਸ਼ੱਕ ਸੀ ਅਤੇ ਇਸੇ ਰੰਜਿਸ਼ ਦੇ ਚੱਲਦਿਆਂ 19 ਸਤੰਬਰ ਦੀ ਰਾਤ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਅਗਲੇ ਦਿਨ ਉਸ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments