Homeਪੰਜਾਬਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਗੋਲੀਬਾਰੀ ਕਰਕੇ ਫਰਾਰ ਹੋਏ...

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਗੋਲੀਬਾਰੀ ਕਰਕੇ ਫਰਾਰ ਹੋਏ ਸ਼ੂਟਰਾਂ ਨੂੰ ਬਰਨਾਲਾ ਪੁਲਿਸ ਨੇ ਕੀਤਾ ਕਾਬੂ

ਬਰਨਾਲਾ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਗੋਲੀਬਾਰੀ ਕਰਕੇ ਫਰਾਰ ਹੋਏ ਤਿੰਨ ਸ਼ੂਟਰਾਂ ਨੂੰ ਬਰਨਾਲਾ ਪੁਲਿਸ ਨੇ ਕਥਿਤ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ।

ਦੱਸ ਦੇਈਏ ਕਿ ਹਾਲ ਹੀ ਵਿੱਚ ਦੇਰ ਰਾਤ ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਗਾਇਕ ਦੇ ਘਰ ਦੇ ਬਾਹਰ 7 ਤੋਂ 8 ਰਾਉਂਡ ਫਾਇਰ ਕੀਤੇ ਗਏ ਸਨ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਵਿੱਚ ਤਿੰਨ ਮੋਟਰਸਾਈਕਲ ਸਵਾਰ ਗੋਲੀਆਂ ਚਲਾਉਂਦੇ ਹੋਏ ਭੱਜਦੇ ਨਜ਼ਰ ਆ ਰਹੇ ਸਨ।

ਹੁਣ ਬਰਨਾਲਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਨ੍ਹਾਂ ਤਿੰਨਾਂ ਸ਼ੂਟਰਾਂ ਨੂੰ ਬਰਨਾਲਾ-ਮਾਨਸਾ ਰੋਡ ‘ਤੇ ਸਥਿਤ ਪਿੰਡ ਪੱਖੋ ਕਲਾਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਦੀ ਕਾਰਵਾਈ ਦੌਰਾਨ ਇੱਕ ਸ਼ੂਟਰ ਵੀ ਜ਼ਖਮੀ ਹੋ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments