Homeਪੰਜਾਬਅਮਰਜੀਤ ਸਿੰਘ ਚਾਵਲਾ ਦੇ ਮਾਮਲਾ: ਐਡਵੋਕੇਟ ਧਾਮੀ ਨੇ ਵੱਡੀ ਵਿਭਾਗੀ ਕਾਰਵਾਈ ਕਰਦਿਆਂ...

ਅਮਰਜੀਤ ਸਿੰਘ ਚਾਵਲਾ ਦੇ ਮਾਮਲਾ: ਐਡਵੋਕੇਟ ਧਾਮੀ ਨੇ ਵੱਡੀ ਵਿਭਾਗੀ ਕਾਰਵਾਈ ਕਰਦਿਆਂ ਸੁਣਾਏ ਕਈ ਅਹਿਮ ਫ਼ੈਸਲੇ

ਅੰਮ੍ਰਿਤਸਰ: ਕਥਿਤ ਬਲਾਤਕਾਰ ਦੇ ਕੇਸ ਵਿੱਚ ਫਸੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਵਿੱਚ ਚੱਲ ਰਹੇ ਗੰਭੀਰ ਵਿਵਾਦ ਅਤੇ ਦੋਸ਼ਾਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੱਡੀ ਵਿਭਾਗੀ ਕਾਰਵਾਈ ਕਰਦਿਆਂ ਕਈ ਅਹਿਮ ਫ਼ੈਸਲੇ ਸੁਣਾਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਗਈ ਕਾਰਵਾਈ ਅਤੇ ਹੁਕਮਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ (ਸੇਵਾ ਮੁਕਤ) ਕਰ ਦਿੱਤਾ ਹੈ। ਇਸ ਦੇ ਨਾਲ ਹੀ ਵੀਡੀਓ ਸੰਦੇਸ਼ ਰਾਹੀਂ ਭੇਜੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦਾ ਅਸਤੀਫ਼ਾ ਵੀ ਪ੍ਰਵਾਨ ਕਰ ਲਿਆ ਗਿਆ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਮਾਮਲੇ ਦੀ ਮੁਢਲੀ ਜਾਂਚ ਲਈ ਸਭ ਤੋਂ ਪਹਿਲਾਂ ਸਕੱਤਰ ਬਲਵਿੰਦਰ ਸਿੰਘ ਕਲਮਾ ਦੀ ਡਿਊਟੀ ਲਗਾਈ ਗਈ ਸੀ। ਹੁਣ ਇਸ ਮਾਮਲੇ ਨੂੰ ਹੋਰ ਗੰਭੀਰਤਾ ਨਾਲ ਲੈਂਦਿਆਂ 4 ਮੈਂਬਰਾਂ ਵਾਲੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਬਲਦੇਵ ਸਿੰਘ ਕਿਆਮਪੁਰੀ, ਸਰਦਾਰ ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਸਰਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ। ਸਕੱਤਰ ਬਲਵਿੰਦਰ ਸਿੰਘ ਕਲਮਾ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਧਾਮੀ ਨੇ ਸਪੱਸ਼ਟ ਕੀਤਾ ਕਿ ਇਹ ਕਮੇਟੀ ਅਗਲੇ 15 ਦਿਨਾਂ ਵਿੱਚ ਆਪਣੀ ਮੁਕੰਮਲ ਜਾਂਚ ਰਿਪੋਰਟ ਸੌਂਪੇਗੀ। ਰਿਪੋਰਟ ਆਉਣ ਤੋਂ ਬਾਅਦ ਮੀਡੀਆ ਅਤੇ ਸੰਗਤਾਂ ਦੇ ਹਰ ਸਵਾਲ ਦੇ ਵੇਰਵੇ ਅਤੇ ਸਹੀ ਜਵਾਬ ਦੇਣ ਲਈ ਇੱਕ ਹੋਰ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼ੁਰੂ ਤੋਂ ਹੀ ਆਪਣੇ ’ਤੇ ਲਾਏ ਜਾ ਰਹੇ ਦੋਸ਼ਾਂ ਅਤੇ ਸਵਾਲਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤ (ਬੀਬੀ) ਨੂੰ ਕੌਣ ਲੈ ਕੇ ਆਇਆ ਸੀ, ਉਹ ਕਿਥੋਂ ਆਈ ਸੀ ਜਾਂ ਕਿਸ ਨਾਲ ਆਈ ਸੀ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੇਰੇ ਕੋਲ ਆ ਕੇ ਅਜਿਹੀ ਕਿਸੇ ਗੱਲ ਜਾਂ ਧੱਕੇਸ਼ਾਹੀ ਦੀ ਸ਼ਿਕਾਇਤ ਕਰਦਾ ਹੈ ਤਾਂ ਹਰਜਿੰਦਰ ਸਿੰਘ ਧਾਮੀ ਇਸ ਤਰ੍ਹਾਂ ਦਾ ਵਿਅਕਤੀ ਨਹੀਂ ਹੈ ਜੋ ਚੁੱਪਚਾਪ ਬਰਦਾਸ਼ਤ ਕਰ ਲਵੇ। ਉਨ੍ਹਾਂ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ‘ਤੇ ਕੋਈ ਪਰਦਾ ਨਹੀਂ ਛੱਡੀ ਜਾਵੇਗੀ।

ਐਡਵੋਕੇਟ ਧਾਮੀ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਮਾਮਲਾ ਸਿਰਫ਼ ਪ੍ਰਸ਼ਾਸਨਿਕ ਨਹੀਂ ਹੈ, ਸਗੋਂ ਇਸ ਦਾ ਸਿੱਧਾ ਸਬੰਧ ਗੁਰਮਤਿ, ਧਾਰਮਿਕ ਨੈਤਿਕਤਾ ਅਤੇ ਸਮਾਜ ਨਾਲ ਹੈ। ਇਸ ਲਈ ਸੱਚਾਈ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਧਿਰ ਨਾਲ ਬੇਇਨਸਾਫ਼ੀ ਨਾ ਹੋਵੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਦਾਲਤ ਦਾ ਫ਼ੈਸਲਾ ਨਹੀਂ ਆਉਂਦਾ ਜਾਂ ਚਲਾਨ ਪੇਸ਼ ਨਹੀਂ ਹੁੰਦਾ, ਉਦੋਂ ਤੱਕ ਹਰ ਧਿਰ ਆਪਣਾ ਪੱਖ ਪੇਸ਼ ਕਰੇਗੀ ਪਰ ਸਾਡੀ ਮੁੱਖ ਕੋਸ਼ਿਸ਼ ਕਾਨੂੰਨ ਅਤੇ ਧਾਰਮਿਕ ਨਿਯਮਾਂ ਅਨੁਸਾਰ ਪੂਰਾ ਇਨਸਾਫ਼ ਦਿਵਾਉਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments