ਕਪੂਰਥਲਾ : ਕਪੂਰਥਲਾ ਦੇ ਪਿੰਡ ਸੁਰਖਪੁਰ ਅਕਬਰਪੁਰ ਤੋਂ ਇਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿਥੇ ਇਕ 25 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਗਰ ਪੁੱਤਰ ਮੰਗਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਾਗਰ ਆਪਣੇ ਘਰ ਵਿੱਚ ਇਨਵਰਟਰ ’ਤੇ ਆਪਣਾ ਮੋਬਾਈਲ ਫੋਨ ਚਾਰਜ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਅਚਾਨਕ ਕਰੰਟ ਲੱਗ ਗਿਆ। ਬਿਜਲੀ ਦਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਸਾਗਰ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ।
ਨੌਜਵਾਨ ਦੀ ਅਚਨਚੇਤ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਦੀ ਮੌਤ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ । ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਸਾਬਕਾ ਸਰਪੰਚ ਸਰਦਾਰ ਮੇਜਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੇ ਉਪਕਰਨਾਂ ਦੀ ਵਰਤੋਂ ਕਰਨ ਸਮੇਂ ਪੂਰਾ ਧਿਆਨ ਰੱਖਣ ਅਤੇ ਖਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਬਿਜਲੀ ਨਾਲ ਸਬੰਧਤ ਕੰਮਾਂ ਤੋਂ ਦੂਰ ਰੱਖਣ ਤਾਂ ਜੋ ਅਜਿਹੇ ਦਰਦਨਾਕ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਸੁਰਖਪੁਰ ਅਕਬਰਪੁਰ ਅਤੇ ਆਸ-ਪਾਸ ਦੇ ਇਲਾਕੇ ‘ਚ ਸੋਗ ਦਾ ਮਾਹੌਲ ਹੈ।












