Homeਧਰਮਲਾਹੌਰ ਦੇ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ...

ਲਾਹੌਰ ਦੇ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਪੱਤਰ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਲਾਹੌਰ ਦੇ ਅੰਦਰੂਨ ਸ਼ਹਿਰ ਵਿੱਚ ਸਥਿਤ ਸਿੱਖ ਇਤਿਹਾਸ ਨਾਲ ਸਬੰਧਤ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਜਥੇਦਾਰ ਨੇ ਖ਼ਾਸ ਤੌਰ ’ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸਬੰਧਤ ‘ਲਾਲ ਖੂਹ, ਕੱਟੜੀ ਚੰਦੂ’ ਦੀ ਮੌਜੂਦਾ ਸਥਿਤੀ ਦੀ ਅਧਿਕਾਰਤ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਦੇ ਆਲੇ-ਦੁਆਲੇ ਉਸਾਰੀ ਸਬੰਧੀ ਗਤੀਵਿਧੀਆਂ ਦੀਆਂ ਚਿੰਤਾਵਾਂ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ।

ਪੱਤਰ ਵਿੱਚ ਜਥੇਦਾਰ ਨੇ ਸਪੱਸ਼ਟ ਕੀਤਾ ਕਿ ਇਸ ਦਾ ਮਕਸਦ ਕਿਸੇ ਸਰਕਾਰ, ਸੰਸਥਾ ਜਾਂ ਵਿਅਕਤੀ ’ਤੇ ਦੋਸ਼ ਲਗਾਉਣਾ ਨਹੀਂ, ਸਗੋਂ ਲਾਹੌਰ ਨਾਲ ਜੁੜੀ ਸਾਂਝੀ ਇਤਿਹਾਸਕ ਵਿਰਾਸਤ ਵੱਲ ਧਿਆਨ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ, ਵੰਡ ਅਤੇ ਹੋਰ ਇਤਿਹਾਸਕ ਹਾਲਾਤਾਂ ਕਾਰਨ ਕਈ ਪੁਰਾਤਨ ਨਿਸ਼ਾਨੀਆਂ ਸਮੇਂ ਦੇ ਨਾਲ ਗਾਇਬ ਜਾਂ ਆਪਣਾ ਮੂਲ ਰੂਪ ਗੁਆ ਚੁੱਕੀਆਂ ਹਨ, ਇਸ ਲਈ ਬਚੀਆਂ ਹੋਈਆਂ ਵਿਰਾਸਤੀ ਨਿਸ਼ਾਨੀਆਂ ਦੀ ਸੰਭਾਲ ਮਹੱਤਵਪੂਰਨ ਹੈ।

ਜਥੇਦਾਰ ਨੇ ਸੁਝਾਅ ਦਿੱਤਾ ਕਿ ਲਾਲ ਖੂਹ ਅਤੇ ਕੱਟੜੀ ਚੰਦੂ ਦੀ ਸਥਿਤੀ ਬਾਰੇ ਤੁਰੰਤ ਤੱਥਾਂ ਦੀ ਜਾਂਚ ਕਰਵਾਈ ਜਾਵੇ। ਜੇਕਰ ਉੱਥੇ ਕੋਈ ਉਸਾਰੀ ਜਾਂ ਤਬਦੀਲੀ ਦਾ ਕੰਮ ਚੱਲ ਰਿਹਾ ਹੈ ਤਾਂ ਜਾਂਚ ਪੂਰੀ ਹੋਣ ਤੱਕ ਉਸ ਨੂੰ ਰੋਕਿਆ ਜਾਵੇ। ਨਾਲ ਹੀ ਵਿਰਾਸਤੀ ਮਹੱਤਤਾ ਦੀ ਜਾਂਚ ਲਈ ਵਾਲਡ ਸਿਟੀ ਆਫ਼ ਲਾਹੌਰ ਅਥਾਰਟੀ, ਪੁਰਾਤੱਤਵ ਵਿਭਾਗ ਅਤੇ ਸਿੱਖ ਇਤਿਹਾਸ ਦੇ ਮਾਹਿਰਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments