ਜੈਪੁਰ: ਰਾਜਪਾਲ ਸ਼੍ਰੀ ਹਰਿਭਉ ਬਾਗੜੇ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਬੱਸ ਨੂੰ ਅੱਗ ਲੱਗਣ ਦੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ। ਉਨ੍ਹਾਂ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ ਹੈ।












