Homeਪੰਜਾਬਬਠਿੰਡਾ ਪੁਲਿਸ ਦਾ ਵੱਡਾ ਸਰਚ ਆਪਰੇਸ਼ਨ, ਭਾਰੀ ਫੋਰਸ ਨਾਲ ਜਾਂਚ

ਬਠਿੰਡਾ ਪੁਲਿਸ ਦਾ ਵੱਡਾ ਸਰਚ ਆਪਰੇਸ਼ਨ, ਭਾਰੀ ਫੋਰਸ ਨਾਲ ਜਾਂਚ

ਬਠਿੰਡਾ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਨੇ ਮੱਲਵਾਲਾ ਪਿੰਡ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ। ਇਹ ਕਾਰਵਾਈ ਸਬ-ਡਿਵੀਜ਼ਨ ਬਠਿੰਡਾ ਦਿਹਾਤੀ ਅਧੀਨ ਆਉਂਦੇ ਥਾਣਾ ਸੰਗਤ ਦੇ ਇਲਾਕੇ ਵਿੱਚ ਕੀਤੀ ਗਈ।

ਸਰਚ ਆਪਰੇਸ਼ਨ ਐੱਸਪੀ ਇਨਵੈਸਟੀਗੇਸ਼ਨ ਮਨੋਜ ਗੋਰਸੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਅਤੇ ਪਿੰਡ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਪੁਲਿਸ ਟੀਮਾਂ ਵੱਲੋਂ ਸ਼ੱਕੀ ਥਾਵਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਹੋਰ ਸੰਭਾਵਿਤ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਅਤੇ ਗੈਰ-ਕਾਨੂੰਨੀ ਕੰਮਾਂ ’ਤੇ ਨਕੇਲ ਕੱਸਣਾ ਦੱਸਿਆ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਅਜਿਹੇ ਸਰਚ ਅਭਿਆਨ ਅੱਗੇ ਵੀ ਜਾਰੀ ਰਹਿਣਗੇ। ਪੁਲਿਸ ਵੱਲੋਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਨਸ਼ਾ ਤਸਕਰੀ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਪੁਲਿਸ ਨੂੰ ਸੂਚਿਤ ਕਰਨ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਸਹਿਯੋਗ ਦੇਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments