Homeਪੰਜਾਬਗੱਗੋਬੂਹਾ ’ਚ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਗੱਗੋਬੂਹਾ ’ਚ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਝਬਾਲ: ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋਬੂਹਾ ਵਿੱਚ ਬੀਤੀ ਰਾਤ ਗੋਲੀਬਾਰੀ ਦੀ ਘਟਨਾ ਵਿੱਚ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਅਤੇ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਨਵਪ੍ਰੀਤ ਸਿੰਘ ਨਵੀ ਦਾ ਅੱਡਾ ਗੱਗੋਬੂਹਾ ਵਿਖੇ ਸੁਨਿਆਰੇ ਦੀ ਦੁਕਾਨ ਚਲਾਉਣ ਵਾਲੇ ਸੋਨੂੰ ਕੰਡਾ ਨਾਲ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਦੋਵਾਂ ਦਾ ਆਹਮੋ-ਸਾਹਮਣੇ ਹੋ ਗਿਆ, ਜਿਸ ਤੋਂ ਬਾਅਦ ਤਕਰਾਰ ਵਧ ਗਈ।

ਇਲਜ਼ਾਮ ਹੈ ਕਿ ਇਸ ਦੌਰਾਨ ਸੋਨੂੰ ਕੰਡਾ ਅਤੇ ਉਸ ਦੇ ਨਾਲ ਮੌਜੂਦ ਕੁਝ ਹੋਰ ਵਿਅਕਤੀਆਂ ਨੇ ਨਵਪ੍ਰੀਤ ਸਿੰਘ ’ਤੇ ਗੋਲੀ ਚਲਾ ਦਿੱਤੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਗੋਲੀਬਾਰੀ ਵਿੱਚ ਸ਼ਾਮਲ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਇਲਾਵਾ ਪਿਛਲੇ ਕੁਝ ਦਿਨਾਂ ਦੌਰਾਨ ਝਬਾਲ ਇਲਾਕੇ ਵਿੱਚ ਗੋਲੀਬਾਰੀ ਦੀਆਂ ਹੋਰ ਘਟਨਾਵਾਂ ਵੀ ਸਾਹਮਣੇ ਆਉਣ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments